
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਪੈਣ ਦੀ ਦਿੱਤੀ ਗਈ ਚਿਤਾਵਨੀ
ਨਵੀਂ ਦਿੱਲੀ : ਮੌਸਮ ਵਿਭਾਗ ਵੱਲੋਂ ਦਿੱਲੀ-ਐਨਸੀਆਰ ਲਈ ਬਾਰਿਸ਼ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਅਨੁਸਾਰ ਪੱਛਮੀ ਦਿੱਲੀ, ਗੁੜਗਾਓਂ, ਗਾਜ਼ੀਆਬਾਦ, ਫਰੀਦਾਬਾਦ ਅਤੇ ਗੌਤਮ ਬੁੱਧ ਨਗਰ ਲਈ ਮੀਂਹ ਦਾ ਸੰਤਰੀ ਅਲਰਟ ਹੈ। ਜਦਕਿ ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਭਾਰੀ ਮੀਂਹ ਦੀਆਂ ਚੇਤਾਵਨੀਆਂ ਦੇ ਮੱਦੇਨਜ਼ਰ, ਪੰਜਾਬ ਸਮੇਤ ਕਈ ਰਾਜਾਂ ਅਤੇ ਸ਼ਹਿਰਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਨੋਇਡਾ, ਗਾਜ਼ੀਆਬਾਦ, ਚੰਡੀਗੜ੍ਹ, ਸ਼ਿਮਲਾ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਬੁੱਧਵਾਰ ਨੂੰ ਸਕੂਲਾਂ ਨੂੰ ਬੰਦ ਰੱਖਣ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਸਮੇਂ ਭਾਰਤ ਮਾਨਸੂਨ ਦੀ ਬਾਰਿਸ਼ ਨਾਲ ਜੂਝ ਰਿਹਾ ਹੈ।