ਕਾਂਗਰਸ ਵੱਲੋਂ ਪੰਜਾਬ 'ਚ ਗਠਜੋੜ ਤੋਂ ਨਾ, ਕੈਪਟਨ ਤੇ ਜਾਖੜ ਨੇ ਹਾਈ ਕਮਾਂਡ ਨੂੰ ਜਾਣੂ ਕਰਵਾਇਆ
Published : Oct 3, 2018, 8:30 pm IST
Updated : Oct 3, 2018, 8:30 pm IST
SHARE ARTICLE
Punjab CM
Punjab CM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਚੋਣਾਂ ਦੌਰਾਨ ਸੂਬੇ ਵਿੱਚ ਕੋਈ ਵੀ ਸਿਆਸੀ ਗਠਜੋੜ ਨਾ ਕਰਨ ਬਾਰੇ ਸੂਬਾ ਕਾਂਗਰਸ ਇਕਾਈ ਦੀ ਰਾਇ ਤੋਂ...

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਚੋਣਾਂ ਦੌਰਾਨ ਸੂਬੇ ਵਿੱਚ ਕੋਈ ਵੀ ਸਿਆਸੀ ਗਠਜੋੜ ਨਾ ਕਰਨ ਬਾਰੇ ਸੂਬਾ ਕਾਂਗਰਸ ਇਕਾਈ ਦੀ ਰਾਇ ਤੋਂ ਪਾਰਟੀ ਹਾਈ ਕਮਾਨ ਨੂੰ ਜਾਣੂ ਕਰਵਾ ਦਿੱਤਾ ਹੈ। ਸੀਨੀਅਰ ਏ.ਆਈ.ਸੀ.ਸੀ ਆਗੂਆਂ ਨਾਲ ਇਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਆਉਂਦੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵਿਸ਼ੇਸ਼ ਤੌਰ 'ਤੇ ਚਰਚਾ ਹੋਈ।

ਮੀਟਿੰਗ ਵਿੱਚ ਏ.ਆਈ.ਸੀ.ਸੀ ਦੇ ਆਗੂ ਅਹਿਮਦ ਪਟੇਲ, ਏ.ਕੇ.ਐਨਟਨੀ, ਜੈਰਾਮ ਰਮੇਸ਼, ਮਲਿਕਅਰਜਨ ਖੜਗੇ ਅਤੇ ਗੁਲਾਮ ਨਬੀ ਆਜ਼ਾਦ ਸ਼ਾਮਲ ਸਨ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ। ਪੰਜਾਬ ਵਿੱਚ ਗਠਜੋੜ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੋਵਾਂ ਨੇ ਏ.ਆਈ.ਸੀ.ਸੀ ਦੇ ਆਗੂਆਂ ਨੂੰ ਦੱਸ ਦਿੱਤਾ ਹੈ ਕਿ ਉਹ ਆਉਂਦੀਆਂ ਚੋਣਾਂ ਸੂਬੇ ਵਿੱਚ ਇਕੱਲੇ ਹੀ ਲੜਨਗੇ ਅਤੇ ਸਾਰੀਆਂ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣਗੇ।

ਉਨ੍ਹਾਂ ਕਿਹਾ ਕਿ ਜਿਥੋਂ ਤੱਕ ਰਾਸ਼ਟਰੀ ਗਠਜੋੜ ਦਾ ਸਬੰਧ ਹੈ ਇਸ ਬਾਰੇ ਫੈਸਲਾ ਹਾਈ ਕਮਾਨ ਨੇ ਕਰਨਾ ਹੈ ਅਤੇ ਉਨ੍ਹਾਂ ਨੇ ਸਿਰਫ ਇਹ ਸਪਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗਠਜੋੜ ਦੀ ਜਰੂਰਤ ਨਹੀਂ ਹੈ। ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਅੱਜ ਸਵੇਰੇ ਮੰਤਰੀ ਮੰਡਲ ਮੀਟਿੰਗ ਤੋਂ ਬਾਅਦ ਆਪਣੇ ਗੈਰ ਰਸਮੀ ਤੌਰ 'ਤੇ ਕੈਬਨਿਟ ਸਾਥੀਆਂ ਦੇ ਗਠਜੋੜ ਬਾਰੇ ਵਿਚਾਰ ਲਏ ਅਤੇ ਸਾਰਿਆਂ ਨੇ ਆਮ ਸਹਿਮਤੀ ਨਾਲ ਆਖਿਆ ਕਿ ਪਾਰਟੀ ਨੂੰ ਗਠਜੋੜ ਦੀ ਕੋਈ ਜਰੂਰਤ ਨਹੀਂ ਹੈ ਅਤੇ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਆਪਣੇ ਸਿਰ 'ਤੇ ਜਿੱਤੇਗੀ। 

ਪੰਜਾਬ ਵਿੱਚ ਨਸ਼ਿਆਂ ਦੀ ਖੇਤੀ ਨੂੰ ਕਾਨੂੰਨੀ ਰੂਪ ਦੇਣ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸਦੇ ਹੱਕ ਵਿੱਚ ਨਹੀ ਹਨ ਅਤੇ ਉਹ ਸੂਬੇ ਨੂੰ ਨਸ਼ਿਆਂ ਹੱਥੋਂ ਤਬਾਹ ਹੋਣ ਦੀ ਆਗਿਆ ਨਹੀਂ ਦੇਣਗੇ। ਆਮ ਆਦਮੀ ਪਾਰਟੀ ਦੇ ਐਮ.ਪੀ ਅਤੇ ਹੋਰ ਜੋ ਵੀ ਇਸ ਬਾਰੇ ਆਖ ਰਹੇ ਹਨ ਉਸ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀ ਹੈ ਅਤੇ ਅਸੀ ਨਹੀ ਚਾਹੁੰਦੇ ਕਿ ਪੰਜਾਬ ਵਿੱਚ ਕੋਈ ਨਸ਼ਿਆਂ ਦੀ ਖੇਤੀ ਕਰੇ। ਚੰਡੀਗੜ੍ਹ ਦੇ ਮੁੱਦੇ 'ਤੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੋਹਰਾਇਆ ਕਿ

ਉਨ੍ਹਾਂ ਦਾ ਸਰਕਾਰ ਕਿਸੇ ਵੀ ਕੀਮਤ ਵਿੱਚ ਕੇਂਦਰੀ ਸ਼ਾਸਤ ਪ੍ਰਦੇਸ਼ 'ਤੇ ਸੂਬੇ ਦੇ ਦਾਅਵੇ ਨੂੰ ਖੋਰਾ ਲੱਗਣ ਦੀ ਆਗਿਆ ਨਹੀ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚੰਡੀਗੜ੍ਹ ਯੂ.ਟੀ ਦੇ ਕਾਡਰ ਦੀ ਵੰਡ ਸਬੰਧੀ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਸੀ.ਸੀ.ਐਲ ਅਤੇ ਖਰੀਦ ਦੇ ਮੁੱਦੇ ਬਾਰੇ ਵਿਚਾਰ ਕਰਨ ਲਈ ਵੀਰਵਾਰ ਨੂੰ ਕੇਂਦਰੀ ਖੁਰਾਕ ਮੰਤਰੀ ਨਾਲ ਮਿਲਣਗੇ। ਉਨ੍ਹਾਂ ਦੱਸਿਆ ਕਿ ਉਹ ਅਗਲੇ ਹਫ਼ਤੇ ਪ੍ਰਧਾਨ ਮੰਤਰੀ ਨੂੰ ਵੀ ਮਿਲਣਗੇ ਕਿਉਂਕਿ ਉਹ ਅਗਲੇ ਦੋ ਦਿਨ ਰੂਸ ਦੇ ਰਾਸ਼ਟਰਪਤੀ ਦੇ ਦੌਰੇ ਕਾਰਨ ਰੁਝੇ ਹੋਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement