
ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕੇਂਦਰੀ ਰਾਜ ਮੰਤਰੀ ਸੁਰੇਸ਼ ਸੀ ਅੰਗੜੀ ਤੇ ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਵੀ ਟਰੇਨ ਤੋਂ ਕੱਟੜਾ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨਾ ਪਲੇਟਫਾਰਮ ਨੰਬਰ ਇਕ 'ਤੇ ਖੜ੍ਹੀ ਕੱਟੜਾ ਵੰਦੇ ਭਾਰਤ ਐਕਸਪ੍ਰੈੱਸ ਦੇ ਕੋਚ ਦਾ ਨਿਰੀਖਣ ਕੀਤਾ।
Vande Bharat Express
ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਦੇਸ਼ 'ਚ ਬਣੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਅੱਜ ਹਰੀ ਝੰਡੀ ਦਿਖਾ ਕੇ ਮਾਂ ਵੈਸ਼ਣੋ ਦੇਵੀ ਦੇ ਭਗਤਾਂ ਨੂੰ ਇਸ ਨੂੰ ਸਮਰਪਿਤ ਕਰ ਰਹੇ ਹਨ। ਉਦਘਾਟਨ ਸਮਾਗਮ 'ਚ ਪਹੁੰਚੇ ਪਿਊਸ਼ ਗੋਇਲ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਵਿਕਾਸ ਸਬੰਧੀ ਸਰਕਾਰ ਦੇ ਮਨ 'ਚ ਜੋ ਕਾਮਨਾ ਹੈ ਵੰਦੇ ਭਾਰਤ ਐਕਸਪ੍ਰੈੱਸ ਦਾ ਉਦਘਾਟਨ ਉਸ ਦੀ ਇਕ ਉਦਾਹਰਨ ਹੈ।
Vande Bharat Express
15 ਅਗਸਤ 2022 ਤਕ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਰੇਲ ਨੈੱਟਵਰਕ ਨਾਲ ਜੁੜ ਜਾਵੇਗਾ। ਵੰਦੇ ਭਾਰਤ ਐਕਸਪ੍ਰੈੱਸ ਸ਼ਰਵਣ ਕੁਮਾਰ ਵਾਂਗ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਾਏਗੀ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰੇਰਣਾ ਨਾਲ ਭਾਰਤ ਦੇ ਇੰਜੀਨੀਅਰਾਂ ਨੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਬਣਾਇਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।