
ਯੋਗੀ ਸਰਕਾਰ ਨੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਤੋਂ ਇਨਕਾਰ ਕੀਤਾ ਹੈ - ਕਾਂਗਰਸ ਦਾ ਦੋਸ਼
ਨਵੀਂ ਦਿੱਲੀ - ਕਾਂਗਰਸ ਉੱਤਰ ਪ੍ਰਦੇਸ਼ ਦੇ ਹਾਥਰਸ ਮਾਮਲੇ ਨੂੰ ਲੈ ਕੇ ਯੋਗੀ ਸਰਕਾਰ 'ਤੇ ਲਗਾਤਾਰ ਹਮਲਾ ਕਰ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਵੀਰਵਾਰ ਨੂੰ ਗੈਂਗਰੇਪ ਪੀੜਤ ਦੇ ਪਰਿਵਾਰ ਨੂੰ ਮਿਲਣ ਲਈ ਹਥਰਾਸ ਪਹੁੰਚੇ ਸਨ ਜਿੱਥੇ ਉਹਨਾਂ ਨੂੰ ਪੁਲਿਸ ਨੇ ਰੋਕ ਲਿਆ ਸੀ ਅਤੇ ਹਿਰਾਸਤ ਵਿਚ ਲੈ ਲਿਆ ਸੀ।
Rahul Gandhi to Visit Hathras Today to Meet Victim Family
ਪਰ ਹੁਣ ਕਾਂਗਰਸ ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਅੱਜ ਇਕ ਵਾਰ ਫਿਰ ਪੀੜਤ ਪਰਿਵਾਰ ਨੂੰ ਮਿਲਣ ਹਾਥਰਸ ਜਾਣਗੇ। ਰਾਹੁਲ ਗਾਂਧੀ ਬਾਅਦ ਦੁਪਹਿਰ ਕਿਸੇ ਵੀ ਸਮੇਂ ਹਾਤਰਸ ਲਈ ਰਵਾਨਾ ਹੋ ਸਕਦੇ ਹਨ। ਰਾਹੁਲ ਗਾਂਧੀ ਹਾਥਰਾਸ ਵਿਚ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਲਈ ਇਨਸਾਫ ਦੀ ਮੰਗ ਕਰਨਗੇ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਯੋਗੀ ਸਰਕਾਰ ਨੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਤੋਂ ਇਨਕਾਰ ਕੀਤਾ ਹੈ ਅਤੇ ਪੂਰੇ ਮਾਮਲੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਹੈ।
Rahul Gandhi to Visit Hathras Today to Meet Victim Family
ਕਾਂਗਰਸ ਵੱਲੋਂ ਕਿਹਾ ਗਿਆ ਹੈ ਕਿ ਰਾਜ ਦੀ ਭਾਜਪਾ ਸਰਕਾਰ ਨੇ ਪੀੜਤ ਪਰਿਵਾਰ ਨਾਲ ਬੇਇਨਸਾਫੀ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸ ਪੀੜਤ ਪਰਿਵਾਰ ਲਈ ਉਦੋਂ ਤੱਕ ਲੜਾਈ ਲੜੇਗੀ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਨਾਲ ਹਥਰਾਸ ਗਏ ਸਨ ਪਰ ਯੂ ਪੀ ਪੁਲਿਸ ਨੇ ਰਸਤੇ ਵਿਚ ਉਹਨਾਂ ਨੂੰ ਰੋਕ ਲਿਆ ਸੀ।
Rahul Gandhi
ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ ਸੀ। ਰਾਹੁਲ ਗਾਂਧੀ ਪੁਲਿਸ ਨਾਲ ਝਗੜੇ ਵੀ ਸਨ। ਇਸ ਤੋਂ ਬਾਅਦ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਨੇ ਪੁਲਿਸ ਉੱਥੇ ਲਾਠੀਚਾਰਜ ਕਰਨ ਦਾ ਦੋਸ਼ ਲਗਾਇਆ ਸੀ। ਜ਼ਿਕਰਯੋਗ ਹੈ ਕਿ 14 ਸਤੰਬਰ ਨੂੰ ਹਾਥਰਸ ਜ਼ਿਲ੍ਹੇ ਦੇ ਚੰਦਪਾ ਥਾਣਾ ਖੇਤਰ ਦੇ ਇਕ ਪਿੰਡ ਦੀ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਕ ਬਲਾਤਕਾਰ ਹੋਇਆ ਸੀ।
Priyanka Gandhi, Rahul Gandhi
ਦੋਸ਼ੀਆਂ ਨੇ ਲੜਕੀ ਦੀ ਰੀੜ੍ਹ ਦੀ ਹੱਡੀ ਤੋੜ ਕੇ ਅਤੇ ਜੀਭ ਕੱਟ ਕੇ ਲੜਕੀ ਨੂੰ ਉੱਥੇ ਹੀ ਸੁੱਟ ਦਿੱਤਾ ਸੀ। ਜਿਸ ਤੋਂ ਬਾਅਦ ਲੜਕੀ ਨੂੰ ਪਹਿਲਾਂ ਅਲੀਗੜ੍ਹ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਸੀ ਫਿਰ ਉਸਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ, ਜਿਥੇ ਮੰਗਲਵਾਰ ਸਵੇਰੇ ਉਸਦੀ ਮੌਤ ਹੋ ਗਈ।