ਸਿੱਖ ਸੰਗਤਾਂ ਲਈ ਆਈ ਵੱਡੀ ਖੁਸ਼ਖ਼ਬਰੀ, ਮੁੜ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ
Published : Oct 3, 2020, 12:02 pm IST
Updated : Oct 3, 2020, 1:00 pm IST
SHARE ARTICLE
kartarpur sahib
kartarpur sahib

 ਸਵੇਰ ਵੇਲੇ ਤੋਂ ਲੈ ਕੇ ਸ਼ਾਮਾਂ ਤੱਕ ਆਉਣ ਦੀ ਇਜਾਜ਼ਤ ਹੋਵੇਗੀ।

ਨਵੀਂ ਦਿੱਲੀ: ਸਿੱਖ ਸੰਗਤਾਂ ਲਈ ਵੱਡੀ ਖੁਸ਼ਖ਼ਬਰੀ ਆਈ ਹੈ ਇਹ ਖੁਸ਼ਖ਼ਬਰੀ ਕਰਤਾਰਪੁਰ ਕਾਰੀਡੋਰ ਨਾਲ ਸੰਬਧਿਤ ਹੈ। ਪਾਕਿਸਤਾਨੀ ਮੀਡੀਆ ਤੋਂ ਮਿਲੀਆਂ ਖਬਰਾਂ ਅਨੁਸਾਰ ਪਾਕਿਸਤਾਨੀ ਸਰਕਾਰ ਨੇ ਬੀਤੇ ਕੱਲ੍ਹ ਜਾਣਕਾਰੀ ਦਿੱਤੀ ਹੈ

Kartarpur Sahib Kartarpur Sahib

ਕਿ ਕੋਰੋਨਾਵਾਇਰਸ ਦੀ ਅਵਸਥਾ 'ਚ ਬਿਹਤਰ ਸੁਧਾਰ ਮਗਰੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਗਲਿਆਰਾ ਮੁੜ ਖੋਲ੍ਹਿਆ  ਗਿਆ। ਪਾਕਿਸਤਾਨ ਭਾਰਤ ਵਿਚਾਲੇ ਹੋਏ ਦੁਪੱਖੀ ਸਮਝੌਤੇ 2019 ਤਹਿਤ ਭਾਰਤੀ ਯਾਤਰੀਆਂ ਨੂੰ  ਸਵੇਰ ਵੇਲੇ ਤੋਂ ਲੈ ਕੇ ਸਾਮਾਂ ਤੱਕ ਆਉਣ ਦੀ ਇਜਾਜ਼ਤ ਹੋਵੇਗੀ।

Kartarpur Sahib Kartarpur Sahib

ਪਰ ਇਸ ਲਈ ਕੋਰੋਨਾ ਮਹਾਮਾਰੀ  ਤੋਂ ਸੁਰੱਖਿਆ ਲਈ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ। ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਲਾਂਘਾ 4.7 ਕਿਲੋਮੀਟਰ ਲੰਮਾ ਰਸਤਾ ਹੈ

ਜੋ ਭਾਰਤ ਦੇ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਸਾਹਿਬ ਅਤੇ ਪਾਕਿਸਤਾਨ ਦੇ ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਦਾ ਹੈ। ਪਿਛਲੇ ਸਾਲ ਇਸ ਦਾ ਉਦਘਾਟਨ ਹੋਇਆ ਸੀ। ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਭਾਰਤ ਸਰਕਾਰ ਨੇ ਮਾਰਚ ਵਿੱਚ ਬੰਦ ਕਰ ਦਿੱਤਾ ਸੀ।

ਪਾਕਿਸਤਾਨ ਦੀ ਸਰਕਾਰ ਨੇ ਵੀ ਪਾਕਿਸਤਾਨੀ ਨਾਗਰਿਕਾਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਕਰਨ 'ਤੇ ਪਾਬੰਦੀ ਲਗਾਈ ਸੀ। ਇਸ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਯਾਦਗਾਰੀ ਤੌਰ 'ਤੇ ਜੂਨ ਵਿਚ ਦੁਬਾਰਾ ਖੋਲ੍ਹਿਆ ਗਿਆ ਸੀ, ਜਿਸ ਵਿਚ ਭਾਰਤ ਨੇ ਪਾਕਿਸਤਾਨ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਸੀ ਅਤੇ ਇਸ ਦੇ ਨਾਲ ਨਾਲ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਸੀ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement