
ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਬੀਤੀ ਰਾਤ ਕਿਸੇ ਅਣਦੱਸੀ ਥਾਂ ਤੋਂ ਕੱਢੀਆਂ ਗਈਆਂ ਸਨ।
ਜੰਮੂ-ਕਸ਼ਮੀਰ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਦੀਆਂ ਕਬਰਾਂ ਵਿੱਚੋਂ ਕੱਢ ਕੇ ਪਰਿਵਾਰ ਵਾਲਿਆਂ ਨੂੰ ਸੌਂਪੀਆਂ ਗਈਆਂ ਹਨ। ਫਿਰ ਪੁਲਿਸ ਨੇ ਤਿੰਨਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਜੰਮੂ ਖੇਤਰ ਦੇ ਰਾਜੌਰੀ ਜ਼ਿਲ੍ਹੇ ਤੋਂ ਬੁਲਾਇਆ ਤੇ ਲਾਸ਼ਾਂ ਕਬਰ 'ਚੋਂ ਕੱਢ ਕੇ ਸੌਂਪੀਆਂ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਵੀ ਉਸ ਜਗ੍ਹਾ 'ਤੇ ਲਿਜਾਇਆ ਗਿਆ ਜਿਥੇ ਤਿੰਨਾਂ ਨੂੰ ਦਫ਼ਨਾਇਆ ਗਿਆ ਸੀ। ਪਰਿਵਾਰ ਦਾ ਕਹਿਣਾ ਸੀ ਕਿ ਉਹ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਜੱਦੀ ਪਿੰਡ ਲੈ ਕੇ ਜਾਣਗੇ ਤੇ ਉਥੇ ਦਫਨਾਉਣਗੇ।
jammu kashmir
ਗੌਰਤਲਬ ਹੈ ਕਿ ਬੀਤੇ ਕੁਝ ਮਹੀਨੇ ਪਹਿਲਾ 18 ਜੁਲਾਈ ਨੂੰ ਸੈਨਾ ਨੇ ਦਾਅਵਾ ਕੀਤਾ ਸੀ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੀ ਉੱਚਾਈ ਵਾਲੇ ਖੇਤਰ ਅਮਸੀਪੁਰਾ ਪਿੰਡ ਵਿਚ ਤਿੰਨ ਅੱਤਵਾਦੀ ਮਾਰੇ ਗਏ ਸਨ।
ਪਰ ਉਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਅਜਿਹੀਆਂ ਖਬਰਾਂ ਵਾਇਰਲ ਹੋਇਆ ਜਿਸ ਵਿਚ ਕਿਹਾ ਗਿਆ ਸੀ ਉਹ ਤਿੰਨ ਨੌਜਵਾਨ ਲਾਪਤਾ ਹਨ। ਲਾਪਾਤਾ ਹੋਣ ਦੀ ਰਿਪੋਰਟ ਵੀ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕਾਂ ਨਾਲ ਮੇਲ ਕਰਨ ਲਈ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਡੀਐਨਏ ਨਮੂਨੇ ਲਏ।