
ਰਾਜ ਸਭਾ ਵਿਚ ਖੇਤੀਬਾੜੀ ਬਿੱਲ ਆਇਆ ਤਾਂ 107 ਵਿਚੋਂ 33 ਸੰਸਦ ਮੈਂਬਰ ਗਾਇਬ ਸਨ - ਹਰਦੀਪ ਪੁਰੀ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਪੰਜਾਬ ਵਿਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨਾਲ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਹਰ ਪਾਸੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਰਾਜਨੀਤਿਕ ਪਾਰਟੀਆਂ ਇਸ ਵਿਚ ਆਪਣਾ ਫਾਇਦਾ ਲੱਭ ਰਹੀਆਂ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਦੀਪ ਪੁਰੀ ਅੱਜ ਚੰਡੀਗੜ੍ਹ ਪਹੁੰਚੇ ਅਤੇ ਇਸ ਬਿੱਲ ਨੂੰ ਲੈ ਕੇ ਚੱਲ ਰਹੀ ਰਾਜਨੀਤੀ ਬਾਰੇ ਪ੍ਰੈਸ ਕਾਨਫਰੰਸ ਕੀਤੀ।
Union Minister Hardeep Singh Puri
ਹਰਦੀਪ ਪੁਰੀ ਨੇ ਸਵਾਲ ਕੀਤਾ ਕਿ ਜਦੋਂ 20 ਸਤੰਬਰ ਨੂੰ ਰਾਜ ਸਭਾ ਵਿਚ ਖੇਤੀਬਾੜੀ ਬਿੱਲ ਆਇਆ ਤਾਂ 107 ਵਿਚੋਂ 33 ਸੰਸਦ ਮੈਂਬਰ ਗਾਇਬ ਕਿਉਂ ਸਨ। ਇੰਨਾ ਹੀ ਨਹੀਂ, ਉਸ ਸਮੇਂ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਮੋਂਟੇਕ ਸਿੰਘ ਆਹਲੂਵਾਲੀਆ ਨੇ ਵੀ ਇਨ੍ਹਾਂ ਬਿੱਲਾਂ ਦਾ ਸਮਰਥਨ ਕੀਤਾ ਸੀ ਅਤੇ ਹੁਣ ਅਚਾਨਕ ਕਾਂਗਰਸ ਇਸ ਬਿੱਲ ਦਾ ਵਿਰੋਧ ਕਿਉਂ ਕਰ ਰਹੀ ਹੈ।
Dr manmohan Singh
ਹਰਦੀਪ ਪੁਰੀ ਨੇ ਕਿਹਾ ਕਿ ਦਿੱਲੀ ਦੇ ਇੰਡੀਆ ਗੇਟ ਵਿਖੇ ਕਾਂਗਰਸੀਆਂ ਦੁਆਰਾ ਸਾੜਿਆ ਗਿਆ ਟਰੈਕਟਰ ਸਾਬਤ ਕਰਦਾ ਹੈ ਕਿ ਕਾਂਗਰਸ ਕਿਸਾਨਾਂ ਦਾ ਦੁੱਖ ਨਹੀਂ ਦੇਖਦੀ, ਇਹ ਸਿਰਫ਼ ਕਿਸਾਨਾਂ ਦੇ ਹੱਕ ਵਿਚ ਹੋਣ ਦਾ ਦਿਖਾਵਾ ਕਰ ਰਹੀ ਹੈ। ਹਰਦੀਪ ਸਿੰਘ ਪੁਰੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਬਿੱਲਾਂ ਨੂੰ ਲੈ ਕੇ ਕਾਂਗਰਸ ਸਮੇਤ ਬਾਕੀ ਵਿਰੋਧੀ ਧਿਰਾਂ ਦੇ ਮਨਾਂ 'ਚ ਜੇਕਰ ਕੋਈ ਖਦਸ਼ਾ ਹੈ ਤਾਂ ਉਹ ਪ੍ਰਦਰਸ਼ਨ ਕਰਨ ਦੀ ਬਜਾਏ ਲੋਕ ਸਭਾ 'ਚ ਆਪਣੀ ਗੱਲ ਰੱਖਣ।
Hardeep Puri Press Confrence In Chandigarh
ਜਿਸ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਿਹੜੇ ਖੇਤੀ ਬਿੱਲ ਹਨ, ਇਨ੍ਹਾਂ 'ਚ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ 'ਤੇ ਬੋਲਦੇ ਹੋਏ ਕਿਹਾ ਕਿ ਜੇਕਰ ਮੈਨੀਫੈਸਟੋ ਨੂੰ ਪੜ੍ਹ ਲਿਆ ਜਾਵੇ ਤਾਂ ਇਨ੍ਹਾਂ ਖੇਤੀ ਬਿੱਲਾਂ 'ਚ ਕੋਈ ਫਰਕ ਨਹੀਂ ਹੈ। ਇਹ ਸਾਰੇ ਬਿੱਲ ਕਿਸਾਨਾਂ ਵਾਸਤੇ ਸਹੀ ਹਨ।
Minister Hardeep Singh Puri
ਕੇਂਦਰੀ ਮੰਤਰੀ ਨੇ ਕਿਹਾ ਕਿ 20 ਸਤੰਬਰ ਨੂੰ ਬਟਨ ਦਬਾ ਕੇ ਆਪਣੀ ਰਾਏ ਰੱਖਣੀ ਚਾਹੀਦੀ ਸੀ, ਪਰ 'ਚ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ, ਮਾਇਕ ਤੋੜੇ ਗਏ, ਇਹ ਤਰੀਕਾ ਸਹੀ ਨਹੀਂ ਸੀ। ਉਹਨਾਂ ਨੇ ਅੱਗੇ ਕਿਹਾ ਕਿ ਝੂਠ ਫੈਲਾਇਆ ਜਾ ਰਿਹਾ ਹੈ ਕਿ ਨਿੱਜੀ ਲੋਕ ਆਉਣਗੇ ਜ਼ਮੀਨਾਂ 'ਤੇ ਕਬਜ਼ਾ ਕਰਨ ਲੈਣਗੇ, ਪਰ ਬਿੱਲ 'ਚ ਸਾਫ ਲਿਖਿਆ ਹੈ ਕਿ ਕੋਈ ਵੀ ਕਿਸਾਨ ਦੀ ਜ਼ਮੀਨ 'ਤੇ ਕਬਜ਼ਾ ਨਹੀਂ ਕਰ ਸਕਦਾ।
Congress
ਦੱਸ ਦਈਏ ਕਿ ਚੰਡੀਗੜ੍ਹ ਦੇ ਭਾਜਪਾ ਹੈੱਡਕੁਆਰਟਰ ਵਿਚ ਆਯੋਜਿਤ ਇਸ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਸੀਪੀਆਈ ਵਰਕਰ ਉਥੇ ਪਹੁੰਚੇ ਅਤੇ ਹੰਗਾਮਾ ਮਚਾ ਦਿੱਤਾ। ਕਾਰਕੁਨਾਂ ਨੇ ਕਾਲੇ ਕਾਨੂੰਨ ਦੀ ਵਾਪਸੀ ਲਈ ਨਾਅਰੇਬਾਜ਼ੀ ਵੀ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।