ਹਾਥਰਸ ਜਾਣ ਤੋਂ ਪਹਿਲਾਂ ਬੋਲੇ ਰਾਹੁਲ, 'ਦੁਨੀਆਂ ਦੀ ਕੋਈ ਵੀ ਤਾਕਤ ਮੈਨੂੰ ਨਹੀਂ ਰੋਕ ਸਕਦੀ'
Published : Oct 3, 2020, 12:26 pm IST
Updated : Oct 3, 2020, 12:26 pm IST
SHARE ARTICLE
Rahul Gandhi
Rahul Gandhi

ਅੱਜ ਫਿਰ ਹਾਥਰਸ ਜਾਣਗੇ ਰਾਹੁਲ ਗਾਂਧੀ, ਪਰਿਵਾਰ ਲਈ ਕਰਨਗੇ ਇਨਸਾਫ਼ ਦੀ ਮੰਗ 

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਸ਼ਨੀਵਾਰ ਦੁਪਹਿਰ ਨੂੰ ਹਾਥਰਸ ਵਿਚ ਗੈਂਗਰੇਪ ਦੀ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾਵੇਗਾ। ਇਸ ਦੌਰਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਦੁਨੀਆਂ ਦੀ ਕੋਈ ਵੀ ਤਾਕਤ ਮੈਨੂੰ ਹਾਥਰਸ ਦੇ ਇਸ ਦੁਖੀ ਪਰਿਵਾਰ ਨੂੰ ਮਿਲ ਕੇ ਉਹਨਾਂ ਦਾ ਦਰਦ ਵੰਡਣ ਤੋਂ ਨਹੀਂ ਰੋਕ ਸਕਦੀ।

Priyanka Gandhi-Rahul GandhiPriyanka Gandhi-Rahul Gandhi

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦਰਅਸਲ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀਰਵਾਰ ਨੂੰ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਹਾਥਰਸ ਜਾ ਰਹੇ ਸੀ ਤਾਂ ਰਾਸਤੇ ਵਿਚ ਪੁਲਿਸ ਨੇ ਉਹਨਾਂ ਨੂੰ ਰੋਕ ਲਿਆ ਅਤੇ ਉਹਨਾਂ ਨਾਲ ਧੱਕਾਮੁੱਕੀ ਕੀਤੀ।

Rahul Gandhi Rahul Gandhi

ਇਸ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿਚ ਲੈ ਲਿਆ। ਪਾਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੇ ਕਈ ਸੰਸਦ ਮੈਂਬਰ ਹਾਥਰਸ ਜਾਣਗੇ ਅਤੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਸੂਤਰਾਂ ਨੇ ਦੱਸਿਆ ਕਿ, 'ਕਾਂਗਰਸ ਦਾ ਵਫ਼ਦ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਹਨਾਂ ਦੀ ਪਰੇਸ਼ਾਨੀ ਸੁਣੇਗਾ ਅਤੇ ਪੀੜਤ ਅਤੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰੇਗਾ'।

ਜ਼ਿਕਰਯੋਗ ਹੈ ਕਿ 14 ਸਤੰਬਰ ਨੂੰ ਹਾਥਰਸ ਵਿਚ ਚਾਰ ਨੌਜਵਾਨਾਂ ਨੇ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ 'ਤੇ ਗੈਂਗਰੇਪ ਕੀਤਾ ਸੀ ਅਤੇ ਮੰਗਲਵਾਰ ਨੂੰ ਦਿੱਲੀ ਦੇ ਸਫਦਰਗੰਜ ਹਸਪਤਾਲ ਵਿਚ ਉਸ ਲੜਕੀ ਦੀ ਮੌਤ ਹੋ ਗਈ।

Rahul Gandhi Rahul Gandhi

ਇਸ ਤੋਂ ਬਾਅਦ ਬੁੱਧਵਾਰ ਦੀ ਰਾਤ ਨੂੰ ਲੜਕੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਬਿਨਾਂ ਪਰਿਵਾਰ ਤੋਂ ਕਰ ਦਿੱਤਾ ਗਿਆ।  ਇਸ ਪੂਰੀ ਘਟਨਾ ਨੂੰ ਲੈ ਕੇ ਸਥਾਨਕ ਪੁਲਿਸ ਅਤੇ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ। ਵਿਰੋਧੀਆਂ ਵੱਲੋਂ ਸਰਕਾਰ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਜਾ ਰਹੇ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement