
ਪੁਲਿਸ ਮੁਤਾਬਕ ਦੋਸ਼ੀ ਬਲਾਤਕਾਰ ਕਰਨ ਤੋਂ ਬਾਅਦ ਫਰਾਰ ਹੋ ਗਿਆ।
ਬਦਾਯੂੰ: ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਉਘੈਤੀ ਕੋਤਵਾਲੀ ਇਲਾਕੇ ਵਿਚ ਇਕ ਨਾਬਾਲਗ ਲੜਕੇ ਵੱਲੋਂ ਪੰਜ ਸਾਲਾ ਬੱਚੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਉਘੈਤੀ ਕੋਤਵਾਲੀ ਖੇਤਰ ਦੇ ਇਕ ਪਿੰਡ 'ਚ ਐਤਵਾਰ ਰਾਤ ਨੂੰ ਆਪਣੇ ਘਰ ਦੇ ਬਾਹਰ ਖੇਡ ਰਹੀ 5 ਸਾਲਾ ਬੱਚੀ ਨੂੰ 12 ਸਾਲਾ ਲੜਕੇ ਨੇ ਨੇੜੇ ਦੇ ਘਰ 'ਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਪੁਲਿਸ ਮੁਤਾਬਕ ਦੋਸ਼ੀ ਬਲਾਤਕਾਰ ਕਰਨ ਤੋਂ ਬਾਅਦ ਫਰਾਰ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਪੀੜਤਾ ਖੂਨ ਨਾਲ ਲੱਥਪੱਥ ਘਰ ਪਹੁੰਚੀ ਅਤੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਲੜਕੇ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਮੁਤਾਬਕ ਲੜਕੀ ਨੂੰ ਇਲਾਜ ਅਤੇ ਮੈਡੀਕਲ ਜਾਂਚ ਲਈ ਜ਼ਿਲਾ ਹਸਪਤਾਲ ਭੇਜ ਦਿੱਤਾ ਗਿਆ ਹੈ।
ਇੰਚਾਰਜ ਇੰਸਪੈਕਟਰ ਰਾਜੀਵ ਕੁਮਾਰ ਤੋਮਰ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਤੋਮਰ ਨੇ ਦੱਸਿਆ ਕਿ ਦੋਸ਼ੀ ਨਾਬਾਲਗ ਹੈ ਅਤੇ ਉਸ ਦੀ ਉਮਰ ਕਰੀਬ 12 ਸਾਲ ਹੈ, ਜਿਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਉਸ ਨੂੰ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।