ਵਰ੍ਹਦੇ ਮੀਂਹ ’ਚ ਵੀ ਖ਼ੁਦ ਨੂੰ ਨਾ ਰੋਕ ਸਕੇ ਰਾਹੁਲ ਗਾਂਧੀ ਦਿੰਦੇ ਰਹੇ ਭਾਸ਼ਣ
Published : Oct 3, 2022, 12:00 pm IST
Updated : Oct 3, 2022, 12:00 pm IST
SHARE ARTICLE
 Even in the pouring rain, Rahul Gandhi could not stop himself from giving a speech
Even in the pouring rain, Rahul Gandhi could not stop himself from giving a speech

ਕਿਹਾ- ਭਾਰਤ ਨੂੰ ਇਕਜੁੱਟ ਕਰਨ ਤੋਂ ਕੋਈ ਨਹੀਂ ਰੋਕ ਸਕਦਾ

 

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਭਾਸ਼ਣ ਦਿੰਦੇ ਨਜ਼ਰ ਆ ਰਹੇ ਹਨ। ਹਾਲਾਂਕਿ, ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਤੇਜ਼ ਮੀਂਹ ਦੇ ਵਿਚਕਾਰ ਭਾਸ਼ਣ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਸੁਣਨ ਵਾਲੇ ਵੀ ਸਾਹਮਣੇ ਮੀਂਹ ਵਿਚ ਆਪਣੀ ਜਗ੍ਹਾ ਤੋਂ ਹਿੱਲੇ ਨਹੀਂ।

ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੀ ਭਾਰਤ ਜੋੜੋ ਯਾਤਰਾ 25ਵੇਂ ਦਿਨ ਕਰਨਾਟਕ ਦੇ ਮੈਸੂਰ ਪਹੁੰਚ ਗਈ ਹੈ। ਇਸ ਦੌਰਾਨ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੈਸੂਰ 'ਚ ਭਾਰੀ ਬਾਰਿਸ਼ 'ਚ ਜਨ ਸਭਾ ਨੂੰ ਸੰਬੋਧਨ ਕੀਤਾ।
 ਸੈਂਕੜੇ ਕਾਂਗਰਸੀ ਵਰਕਰ ਮੀਂਹ 'ਚ ਭਿੱਜਦੇ ਹੋਏ ਆਪਣੇ ਨੇਤਾ ਨੂੰ ਸੁਣ ਰਹੇ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ।

ਰਾਹੁਲ ਗਾਂਧੀ ਨੇ ਵੀ ਆਪਣੇ ਟਵਿੱਟਰ ਹੈਂਡਲ ਉਤੇ ਇਸ ਜਨਤਕ ਮੀਟਿੰਗ ਦਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਭਾਰਤ ਨੂੰ ਇਕਜੁੱਟ ਕਰਨ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ। ਭਾਰਤ ਦੀ ਆਵਾਜ਼ ਬੁਲੰਦ ਕਰਨ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ। ਕੰਨਿਆਕੁਮਾਰੀ ਤੋਂ ਕਸ਼ਮੀਰ ਜਾਣਗੇ। ਭਾਰਤ ਜੋੜੋ ਯਾਤਰਾ ਨੂੰ ਕੋਈ ਨਹੀਂ ਰੋਕ ਸਕਦਾ।

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement