ਪੰਜਾਬ ਦੀ ਡਾਕੂਮੈਂਟਰੀ 'ਦਿ ਸੇਵੀਅਰ ਬ੍ਰਿਗੇਡੀਅਰ ਪ੍ਰੀਤਮ ਸਿੰਘ' ਨੂੰ ਮਿਲਿਆ ‘ਬੈਸਟ ਇਨਵੈਸਟੀਗੇਟਿਵ ਫਿਲਮ’ ਐਵਾਰਡ 
Published : Oct 3, 2022, 2:52 pm IST
Updated : Oct 3, 2022, 2:52 pm IST
SHARE ARTICLE
The Punjab documentary 'The Savior Brigadier Pritam Singh' received the 'Best Investigative Film' award.
The Punjab documentary 'The Savior Brigadier Pritam Singh' received the 'Best Investigative Film' award.

ਇਹ 80 ਮਿੰਟ ਦਾ ਦਸਤਾਵੇਜ਼ੀ ਡਰਾਮਾ ਉਸ ਸਮੇਂ ਦੇ ਕਰਨਲ ਪ੍ਰੀਤਮ ਸਿੰਘ ਦੀ ਅਗਵਾਈ ਵਾਲੀ ਭਾਰਤੀ ਫੌਜ ਦੀ ਬਹਾਦਰੀ ਨੂੰ ਦਰਸਾਉਂਦਾ ਹੈ,

 

ਨਵੀਂ ਦਿੱਲੀ: ਭਾਰਤ ਸਰਕਾਰ ਦੇ ਅਦਾਰੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ 68ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਦਿੱਲੀ ਦੇ ਵਿਗਿਆਨ ਭਵਨ ਵਿਚ ਦਿੱਤੇ ਗਏ। ਇਸ ਪੁਰਸਕਾਰ ਵਿਚ ਪੁੰਛ ਖੇਤਰ ਵਿਚ ਪਹਿਲੀ ਜੰਗ ਦੇ ਨਾਇਕ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੇ ਜੀਵਨ ’ਤੇ ਆਧਾਰਿਤ ਪੰਜਾਬ ਦੀ ਡਾਕੂਮੈਂਟਰੀ 'ਦਿ ਸੇਵੀਅਰ: ਬ੍ਰਿਗੇਡੀਅਰ ਪ੍ਰੀਤਮ ਸਿੰਘ' ਨੂੰ ‘ਬੈਸਟ ਇਨਵੈਸਟੀਗੇਟਿਵ ਫਿਲਮ’ ਐਵਾਰਡ ਨਾਲ ਸਨਮਾਨਿਆ ਗਿਆ। 

ਡਾਕੂ-ਡਰਾਮਾ 'ਦਿ ਸੇਵੀਅਰ  ਬ੍ਰਿਗੇਡੀਅਰ ਪ੍ਰੀਤਮ ਸਿੰਘ' ਨੂੰ ਡਾ. ਪਰਮਜੀਤ ਸਿੰਘ ਕੱਟੂ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਚੰਡੀਗੜ੍ਹ ਦੇ ਕਰਨਵੀਰ ਸਿੰਘ ਡਾਕੂਮੈਂਟਰੀ ਦੇ ਨਿਰਮਾਤਾ ਹਨ। ਇਹ 80 ਮਿੰਟ ਦਾ ਦਸਤਾਵੇਜ਼ੀ ਡਰਾਮਾ ਉਸ ਸਮੇਂ ਦੇ ਕਰਨਲ ਪ੍ਰੀਤਮ ਸਿੰਘ ਦੀ ਅਗਵਾਈ ਵਾਲੀ ਭਾਰਤੀ ਫੌਜ ਦੀ ਬਹਾਦਰੀ ਨੂੰ ਦਰਸਾਉਂਦਾ ਹੈ, ਜਿਸ ਨੇ ਪਹਿਲੀ ਪੈਰਾ ਕੁਮਾਉਂ ਰੈਜੀਮੈਂਟ ਦੀ ਕਮਾਂਡ ਕੀਤੀ ਸੀ ਅਤੇ ਪੁੰਛ ਖਿੱਤੇ ਵਿਚ ਸਰਹੱਦ ਪਾਰ ਦੇ ਹਮਲਾਵਰਾਂ ਤੋਂ 600 ਮੀਲ ਤੱਕ ਦੇ ਖੇਤਰ ਨੂੰ ਆਜ਼ਾਦ ਕਰਵਾਇਆ ਅਤੇ 55,000 ਤੋਂ ਵੱਧ ਸ਼ਰਨਾਰਥੀਆਂ ਦੀਆਂ ਜਾਨਾਂ ਬਚਾਈਆਂ।

ਦੂਜੇ ਵਿਸ਼ਵ ਯੁੱਧ ਵਿਚ ਸਿੰਘਾਪੁਰ ਦੇ ਮੋਰਚੇ ’ਤੇ ਲੜ ਰਹੇ ਸਨ ਪਰ ਜੰਗ ਦੌਰਾਨ ਦੁਸ਼ਮਣ ਦੇ ਕੈਂਪ ਵਿਚ ਫੜੇ ਗਏ। 4 ਮਈ 1942 ਨੂੰ ਆਪਣੇ ਦੋ ਸਾਥੀਆਂ ਕੈਪਟਨ ਬਲਵੀਰ ਸਿੰਘ ਤੇ ਕੈਪਟਨ ਜੀ.ਆਰ. ਪ੍ਰਭ ਨਾਲ ਉਥੋਂ ਬਚ ਕੇ ਨਿਕਲਣ ਵਿਚ ਕਾਮਯਾਬ ਹੋਏ। ਲਗਭਗ ਛੇ ਮਹੀਨਿਆਂ ਦਾ ਇਹ ਸਫ਼ਰ ਬਹੁਤ ਹੀ ਮੁਸ਼ਕਿਲਾਂ ਭਰਿਆ ਸੀ। ਮਲਾਇਆ, ਥਾਈਲੈਂਡ ਤੇ ਬਰਮਾ ਦੇ ਜੰਗਲਾਂ, ਪਹਾੜਾਂ, ਨਦੀਆਂ ਦਾ ਸਫ਼ਰ ਤੈਅ ਕਰਦਿਆਂ ਛੇ ਮਹੀਨਿਆਂ ਬਾਅਦ ਆਖ਼ਰ ਭਾਰਤ ਪਹੁੰਚ ਗਏ। ਇਸ ਹੌਂਸਲੇ ਤੇ ਦਲੇਰਾਨਾ ਕਾਰਜ ਲਈ ਪ੍ਰੀਤਮ ਸਿੰਘ ਨੂੰ ਵੱਕਾਰੀ ਮੈਡਲ ‘ਮਲਿਟਰੀ ਕਰਾਸ’ ਨਾਲ ਸਨਮਾਨਿਆ ਗਿਆ।

ਕਰਨਵੀਰ ਸਿੰਘ ਸਿਬੀਆ ਦਾ ਕਹਿਣਾ ਹੈ ਕਿ ਬ੍ਰਿਗੇਡੀਅਰ ਪ੍ਰੀਤਮ ਸਿੰਘ ਪਹਿਲੀ ਭਾਰਤੀ ਜੰਗ ਦੇ ਅਣਗੌਲੇ, ਬਹੁਤ ਘੱਟ ਜਾਣੇ-ਪਛਾਣੇ ਨਾਇਕ ਹਨ, ਜੋ ਪੁੰਛ ਦੇ ਅਸਲੀ ਰਖਵਾਲੇ ਹਨ। ਉਨ੍ਹਾਂ ਦੀ ਕਹਾਣੀ ਸਾਡੀ ਪੀੜ੍ਹੀ ਅਤੇ ਭਵਿੱਖ ਨਾਲ ਸਾਂਝੀ ਕਰਨ ਦੀ ਲੋੜ ਹੈ। ਬ੍ਰਿਗੇਡੀਅਰ ਪ੍ਰੀਤਮ ਸਿੰਘ ਦੀਆਂ ਸੇਵਾਵਾਂ ਦੇ ਸਨਮਾਨ ਵਿਚ, ਅਕਾਲ ਤਖ਼ਤ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਨੇ 11 ਅਪ੍ਰੈਲ 2022 ਨੂੰ ਸਿੱਖ ਅਜਾਇਬ ਘਰ ਵਿਚ ਚਿੱਤਰ ਲਗਾਇਆ ਸੀ।

ਡਾ.ਪਰਮਜੀਤ ਸਿੰਘ ਕੱਟੂ ਨੇ ਕਿਹਾ ਇਹ ਐਵਾਰਡ ਮਿਲਣਾ ਬ੍ਰਿਗੇਡੀਅਰ ਪ੍ਰੀਤਮ ਸਿੰਘ ਨੂੰ ਵੱਡੀ ਸ਼ਰਧਾਂਜਲੀ ਹੈ। ਡਾ. ਪਰਮਜੀਤ ਅਨੁਸਾਰ ਦੇਸ਼ ਅਤੇ ਸੱਭਿਆਚਾਰ ਨੂੰ ਸਮਰਪਿਤ ਅਜਿਹੇ ਨਾਇਕਾਂ ਨੂੰ ਸਾਹਮਣੇ ਲਿਆਉਣਾ ਸਾਡਾ ਉਦੇਸ਼ ਅਤੇ ਲੋੜ ਹੈ। ਅਸੀਂ ਦੇਸ਼ ਅਤੇ ਸਮਾਜ ਨੂੰ ਸਕਾਰਾਤਮਕ ਅਗਵਾਈ ਦੇਣਾ ਚਾਹੁੰਦੇ ਹਾਂ ਜਿਸ ਵਿਚ ਫ਼ਿਲਮਾਂ ਬਹੁਤ ਮਦਦਗਾਰ ਹੁੰਦੀਆਂ ਹਨ। ਇਸ ਫ਼ਿਲਮ ਵਿਚ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੀ ਭੂਮਿਕਾ ਬਹੁਤ ਹੀ ਪ੍ਰਤਿਭਾਸ਼ਾਲੀ ਅਦਾਕਾਰ ਧਨਵੀਰ ਸਿੰਘ ਨੇ ਨਿਭਾਈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement