Sikh News: ਭਾਰਤ ਸਿੱਖਾਂ ਦਾ ਯੋਗਦਾਨ ਕਦੇ ਨਹੀਂ ਭੁਲਾ ਸਕਦਾ : ਰਾਜਨਾਥ ਸਿੰਘ
Published : Oct 3, 2024, 9:05 am IST
Updated : Oct 3, 2024, 9:05 am IST
SHARE ARTICLE
India can never forget the contribution of Sikhs Rajnath Singh Sikh News
India can never forget the contribution of Sikhs Rajnath Singh Sikh News

Sikh News: ਰਾਹੁਲ ਗਾਂਧੀ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਨਾ ਕਰਨ-ਰਾਜਨਾਥ ਸਿੰਘ

India can never forget the contribution of Sikhs Rajnath Singh Sikh News: ਰਖਿਆ ਮੰਤਰੀ ਰਾਜਨਾਥ ਸਿੰਘ ਨੇ ਯਮੁਨਾਨਗਰ ਦੇ ਬਿਲਾਸਪੁਰ ਵਿਚ ਆਯੋਜਤ ਭਾਜਪਾ ਦੀ ਜਨ ਆਸ਼ੀਰਵਾਦ ਰੈਲੀ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਅਮਰੀਕਾ ਵਿਚ ਸਾਡੇ ਸਿੱਖ ਭਰਾਵਾਂ ਬਾਰੇ ਭੱਦੀ ਸ਼ਬਦਾਵਲੀ ਬੋਲ ਰਹੇ ਹਨ ਕਿ ‘‘ਉਨ੍ਹਾਂ ਨੂੰ ਕੜਾ ਪਹਿਨ ਕੇ ਭਾਰਤ ਦੇ ਗੁਰਦੁਆਰੇ ਜਾਣ ਤੋਂ ਪਹਿਲਾਂ ਸੋਚਣਾ ਪੈਂਦਾ ਹੈ।’’ ਮੈਂ ਰਾਹੁਲ ਗਾਂਧੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਨਾ ਕਰਨ।

ਭਾਰਤ ਦੇ ਸਭਿਆਚਾਰ ਅਤੇ ਸਵੈਮਾਣ ਦੀ ਰਾਖੀ ਵਿਚ ਸਿੱਖ ਕੌਮ ਦੇ ਯੋਗਦਾਨ ਨੂੰ ਸਮੁਚਾ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ। ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਚੀਨ ’ਤੇ ਕਈ ਬਿਆਨ ਦਿੱਤੇ ਹਨ। ਅੱਜ ਫ਼ੌਜ ਮੁਖੀ ਨੇ ਵੀ ਖੁੱਲ੍ਹ ਕੇ ਕਿਹਾ ਹੈ ਕਿ ਭਾਰਤ ਕਮਜ਼ੋਰ ਦੇਸ਼ ਨਹੀਂ ਹੈ। ਭਾਰਤ ਵਿਸ਼ਵ ਵਿਚ ਇਕ ਮਜ਼ਬੂਤ ਦੇਸ਼ ਬਣ ਗਿਆ ਹੈ। ‘ਅਸੀਂ ਸਪੱਸ਼ਟ ਸੰਦੇਸ਼ ਦਿਤਾ ਹੈ ਕਿ ਭਾਰਤ ਦੇ ਅੰਦਰ ਹੁਣ ਇਹ ਨਿਯਮ ਹੈ ਕਿ ਭਾਰਤ ਇਸ ਪਾਸੇ ਵੀ ਮਾਰ ਸਕਦਾ ਹੈ ਅਤੇ ਜੇ ਲੋੜ ਪਈ ਤਾਂ ਉਸ ਪਾਸੇ ਵੀ ਮਾਰ ਸਕਦਾ ਹੈ।’

ਰਾਜਨਾਥ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਅਸੀਂ ਬਿਨਾਂ ਖ਼ਰਚੇ ਦੀਆਂ ਪਰਚੀਆਂ ਦੇ ਨੌਕਰੀਆਂ ਦਿਤੀਆਂ ਹਨ ਅਤੇ ਅੱਗੇ ਵੀ ਦਿੰਦੇ ਰਹਾਂਗੇ। ਜਿਥੇ ਵੀ ਉਹ ਅਪਣੀ ਸਰਕਾਰ ਬਣਾਉਣਗੇ, ਦਲਿਤਾਂ ਨਾਲ ਬੇਇਨਸਾਫ਼ੀ ਕਰਨਗੇ, ਸਾਨੂੰ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚਲਣ ਦੀ ਲੋੜ ਹੈ, ਰਾਹੁਲ ਗਾਂਧੀ ਨੂੰ ਅਮਰੀਕਾ ਵਿਚ ਸਿੱਖਾਂ ਬਾਰੇ ਅਜਿਹੀਆਂ ਗੱਲਾਂ ਕਰ ਕੇ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਭਾਜਪਾ ਭਾਰਤ ਦੇ ਸਵੈਮਾਣ ਦੀ ਰਾਖੀ ਵਿਚ ਸਿੱਖਾਂ ਦੀ ਭੂਮਿਕਾ ਨੂੰ ਪਛਾਣਦੀ ਹੈ।  

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement