
ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ
J-K News : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਵਿਚ ਵੀਰਵਾਰ ਨੂੰ ਇੱਕ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਛਤਰੂ 'ਚ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ, ''ਅੱਤਵਾਦੀਆਂ ਨਾਲ ਮੁੱਠਭੇੜ ਹੋਈ ਅਤੇ ਦੋਵਾਂ ਪਾਸਿਆਂ ਤੋਂ ਕੁਝ ਗੋਲੀਆਂ ਚੱਲੀਆਂ ਹਨ।
ਦੱਸ ਦੇਈਏ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਕਿਸ਼ਤਵਾੜ ਦੇ ਵੱਖ-ਵੱਖ ਹਿੱਸਿਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਕਈ ਵਾਰ ਮੁੱਠਭੇੜ ਹੋਈ ਹੈ। 13 ਸਤੰਬਰ ਨੂੰ ਛਤਰੂ ਦੇ ਨਾਇਦਘਾਮ ਇਲਾਕੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ।