ਖ਼ਬਰਾਂ |

ਤਾਜ਼ਾ |

2021 ’ਚ ਮਮਤਾ ਬੈਨਰਜੀ ਦੇ ਪੈਰ ’ਚ ਨਹੀਂ ਹੋਇਆ ਸੀ ਫਰੈਕਚਰ : ਸ਼ੁਭੇਂਦੂ ਅਧਿਕਾਰੀ
Published : Oct 3, 2026, 4:26 pm IST
Updated : Oct 3, 2026, 4:26 pm IST
SHARE ARTICLE
Mamata Banerjee did not suffer a leg fracture in 2021: Suvendu Adhikari
Mamata Banerjee did not suffer a leg fracture in 2021: Suvendu Adhikari

‘ਮਮਤਾ ਨੇ ਚੋਣਾਂ ਜਿੱਤਣ ਲਈ ਅਪਣਾਇਆ ਸੀ ਹਥਕੰਡਾ’

ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਨੰਦੀਗ੍ਰਾਮ ਦੇ ਵਿਰੂਲੀਆ ਵਿੱਚ ਇੱਕ ਚੋਣ ਰੈਲੀ ਦੌਰਾਨ 2021 ਦੀ ਉਸ ਘਟਨਾ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਿਆ, ਜਿਸ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਪੈਰ ਵਿੱਚ ਸੱਟ ਲੱਗੀ ਸੀ। ਸ਼ੁਭੇਂਦੂ ਨੇ ਦਾਅਵਾ ਕੀਤਾ ਕਿ ਉਸ ਸਮੇਂ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪੈਰ ਵਿੱਚ ਸੱਟ ਜ਼ਰੂਰ ਲੱਗੀ ਸੀ, ਪਰ ਫਰੈਕਚਰ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਦਸਤਾਵੇਜ਼ ਮੌਜੂਦ ਹਨ ਅਤੇ ਲੋੜ ਪੈਣ 'ਤੇ ਉਹ ਇਸ ਨੂੰ ਜਨਤਕ ਕਰਨ ਲਈ ਤਿਆਰ ਹਨ। ਸ਼ੁਭੇਂਦੂ ਅਨੁਸਾਰ ਮੁੱਖ ਮੰਤਰੀ ਦੇ ਡਾਕਟਰਾਂ ਨੇ ਜੋ ਰਿਪੋਰਟ ਤਿਆਰ ਕੀਤੀ ਸੀ, ਉਸ ਵਿੱਚ ਫਰੈਕਚਰ ਨਾ ਹੋਣ ਦੀ ਗੱਲ ਦਰਜ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਤੋਂ ਸਬੂਤ ਮੰਗਿਆ ਜਾਵੇਗਾ, ਉਹ ਸਬੰਧਤ ਦਸਤਾਵੇਜ਼ ਦਿਖਾ ਸਕਦੇ ਹਨ।ਜ਼ਿਕਰਯੋਗ ਹੈ ਕਿ 2021 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਮਤਾ ਨੇ ਤ੍ਰਿਣਮੂਲ ਛੱਡ ਕੇ ਭਾਜਪਾ ਵਿੱਚ ਗਏ ਆਪਣੇ ਪੁਰਾਣੇ ਸਾਥੀ ਸ਼ੁਭੇਂਦੂ ਅਧਿਕਾਰੀ ਦੇ ਖਿਲਾਫ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੀ ਨੰਦੀਗ੍ਰਾਮ ਸੀਟ ਤੋਂ ਚੋਣ ਲੜੀ ਸੀ। ਨੰਦੀਗ੍ਰਾਮ ਵਿੱਚ ਪ੍ਰਚਾਰ ਦੌਰਾਨ ਮਮਤਾ ਬੈਨਰਜੀ ਦੇ ਪੈਰ ਵਿੱਚ ਸੱਟ ਲੱਗ ਗਈ ਸੀ। 

ਇਸ ਤੋਂ ਬਾਅਦ ਪਲਾਸਟਰ ਲੱਗੇ ਪੈਰ ਨਾਲ ਉਨ੍ਹਾਂ ਨੇ ਵੀਲ੍ਹਚੇਅਰ 'ਤੇ ਪੂਰੇ ਸੂਬੇ ਵਿੱਚ ਚੋਣ ਪ੍ਰਚਾਰ ਕੀਤਾ ਸੀ। ਉਸ ਸਮੇਂ ਉਨ੍ਹਾਂ ਨੇ 'ਖੇਲਾ ਹੋਬੇ' ਦਾ ਨਾਅਰਾ ਵੀ ਦਿੱਤਾ ਸੀ। ਪੰਜ ਸਾਲ ਬਾਅਦ ਉਸੇ ਵਿਰੂਲੀਆ ਵਿੱਚ ਆਯੋਜਿਤ ਪ੍ਰੋਗਰਾਮ ਤੋਂ ਸ਼ੁਭੇਂਦੂ ਅਧਿਕਾਰੀ ਨੇ ਇਸ ਘਟਨਾ ਦਾ ਜ਼ਿਕਰ ਕਰਦੇ ਹੋਏ ਨਵਾਂ ਦਾਅਵਾ ਕੀਤਾ ਹੈ। ਸ਼ੁਭੇਂਦੂ ਅਧਿਕਾਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਨੰਦੀਗ੍ਰਾਮ ਵਿੱਚ ਉਪ-ਚੋਣ ਨੂੰ ਲੈ ਕੇ ਸਿਆਸੀ ਗਤੀਵਿਧੀਆਂ ਤੇਜ਼ ਹਨ। ਨੰਦੀਗ੍ਰਾਮ ਉਪ-ਚੋਣ ਲਈ ਛੇ ਅਕਤੂਬਰ ਨੂੰ ਵੋਟਾਂ ਪੈਣੀਆਂ ਹਨ।
 

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ CM Bhagwant Mann ਦੀ ਅਹਿਮ ਮੀਟਿੰਗ, ਤਸਵੀਰਾਂ ਆਈਆਂ ਸਾਹਮਣੇ

06 Oct 2026 2:58 PM

ਪੱਥਰਾਂ 'ਚ ਜਾਨ ਪਾਉਣ ਵਾਲਾ ਕਲਾਕਾਰ ! ਮੂਰਤਾਂ ਦੇਖ ਕੇ ਤੁਸੀਂ ਵੀ ਕਹੋਗੇ—‘ਇਹ ਬੋਲ ਕਿਉਂ..

06 Oct 2026 2:56 PM
Advertisement