
ਪੁਲਿਸ ਨੇ ਕੁੱਟਮਾਰ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ
ਧਾਰ - ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ 28 ਸੀਟਾਂ ‘ਤੇ ਉਪ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ, ਧਾਰ ਜ਼ਿਲ੍ਹੇ ਦੇ ਬਦਨੌਰ ਵਿਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੋਣ ਪ੍ਰਚਾਰ ਦੌਰਾਨ ਦੋਵਾਂ ਧਿਰਾਂ ਵਿਚਾਲੇ ਝੜਪ ਮਤਦਾਨ ਵੋਟਿੰਗ ਤੋਂ ਪਹਿਲਾਂ ਹੀ ਦਿਖਾਈ ਦਿੱਤੀ ਹੈ।
ਧਾਰ ਪੁਲਿਸ ਅਨੁਸਾਰ ਬੀਤੇ ਐਤਵਾਰ ਬਦਨੌਰ ਵਿਚ ਬੀਜੇਪੀ ਅਤੇ ਕਾਂਗਰਸੀ ਵਰਕਰਾਂ ਦਰਮਿਆਨ ਇੱਕ ਝੜਪ ਹੋਈ, ਜਿਸ ਵਿਚ 6 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਕੁੱਟਮਾਰ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।