ਰਾਹਲ ਨੇ ਭਾਜਪਾ 'ਤੇ ਕੀਤੇ ਸ਼ਬਦੀ ਹਮਲੇ
Published : Nov 3, 2020, 11:10 pm IST
Updated : Nov 3, 2020, 11:11 pm IST
SHARE ARTICLE
image
image

ਕੇਂਦਰ ਅਤੇ ਬਿਹਾਰ ਸਰਕਾਰ ਕੋਰੋਨਾ ਵਾਇਰਸ, ਬੇਰੁਜ਼ਗਾਰੀ ਵਰਗੇ ਮੁੱਦਿਆਂ ਨਾਲ ਨਜਿੱਠਣ 'ਚ ਨਾਕਾਮ: ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਕਟਿਹਾਰ 'ਚ ਚੋਣ ਰੈਲੀ ਨੂੰ ਕੀਤਾ ਸੰਬੋਧਨ

imageimage


ਰਾਹੁਲ ਨੇ ਕਿਹਾ, ਕੇਂਦਰ ਤੇ ਬਿਹਾਰ ਸਰਕਾਰ ਨੂੰ ਲੋਕ ਚੋਣਾਂ 'ਚ ਜਵਾਬ ਦੇਣਗੇ



ਕਟਿਹਾਰ, 3 ਨਵੰਬਰ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਅਤੇ ਬਿਹਾਰ ਸਰਕਾਰ 'ਤੇ ਕੋਰੋਨਾ ਵਾਇਰਸ, ਬੇਰੁਜ਼ਗਾਰੀ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ 'ਚ ਅਸਫ਼ਲ ਰਹਿਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਨੇ ਬਿਹਾਰ ਨੂੰ ਲੁੱਟਿਆ, ਵਾਅਦੇ ਪੂਰੇ ਨਹੀਂ ਕੀਤੇ ਅਤੇ ਹੁਣ ਸੂਬੇ ਦੀ ਜਨਤਾ ਇਨ੍ਹਾਂ ਨੂੰ ਜਵਾਬ ਦੇਵੇਗੀ।


ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਬਿਹਾਰ ਦੀ ਜਨਤਾ ਨੇ ਦੋਹਾਂ ਨੂੰ ਸੱਤਾ ਤੋਂ ਬਾਹਰ ਕਰਨ ਦਾ ਫ਼ੈਸਲਾ ਕਰ ਲਿਆ ਹੈ ਅਤੇ ਇਸ ਵਾਰ ਸੂਬੇ ਵਿਚ ਮਹਾਂਗਠਜੋੜ ਦੀ ਸਰਕਾਰ ਬਣੇਗੀ। ਰਾਹੁਲ ਨੇ ਕਿਹਾ ਕਿ ਪਹਿਲਾਂ ਨੋਟਬੰਦੀ, ਫਿਰ ਵਸਤੂ ਅਤੇ ਸੇਵਾਵਾਂ ਟੈਕਸ (ਜੀ ਐੱਸਟੀ) ਅਤੇ ਹੁਣ ਕਿਸਾਨਾਂ ਨੂੰ ਖ਼ਤਮ ਕਰਨ ਦਾ ਕਾਨੂੰਨ ਬਣਾਇਆ ਹੈ। ਇਸ ਲਈ ਇਸ ਦੁਸਹਿਰੇ 'ਚ ਪੰਜਾਬ ਵਿਚ ਕਿਸਾਨਾਂ ਨੇ ਨਰਿੰਦਰ ਮੋਦੀ, ਅੰਬਾਨੀ, ਅਡਾਨੀ (ਉਦਯੋਗਪਤੀ) ਦੇ ਪੁਤਲੇ ਸਾੜੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਸੱਚਾਈ ਪੰਜਾਬ 'ਚ ਅਤੇ ਬਿਹਾਰ ਵਿਚ ਵੀ ਸਾਹਮਣੇ ਆ ਗਈ ਹੈ।


ਕਟਿਹਾਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕੇਂਦਰ ਅਤੇ ਪ੍ਰਦੇਸ਼ ਸਰਕਾਰ 'ਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਤਾਲਾਬੰਦੀ ਦੌਰਾਨ ਜਦੋਂ ਲੱਖਾਂ ਮਜ਼ਦੂਰ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਪੈਦਲ ਤੈਅ ਕਰਦੇ ਹੋਏ ਅਪਣੇ ਘਰ ਆ ਰਹੇ ਸਨ, ਤਾਂ ਨਿਤੀਸ਼ ਜੀ ਅਤੇ ਮੋਦੀ ਜੀ ਕਿੱਥੇ ਸਨ? ਉਦੋਂ ਮਦਦ ਨਹੀਂ ਕੀਤੀ ਅਤੇ ਹੁਣ ਵੋਟਾਂ ਮੰਗ ਰਹੇ ਹਨ।


ਰਾਹੁਲ ਨੇ ਕਿਹਾ ਕਿ ਕਾਂਗਰਸ ਨੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਬੱਸਾਂ ਦਾ ਇੰਤਜ਼ਾਮ ਕੀਤਾ। ਅਸੀਂ ਸੱਤਾ ਵਿਚ ਨਹੀਂ ਸੀ, ਇਸ ਲਈ ਲੱਖਾਂ ਮਜ਼ਦੂਰਾਂ ਦੀ ਮਦਦ ਨਹੀਂ ਕਰ ਸਕੇ ਪਰ ਅਸੀਂ ਅਪਣੀ ਸਮਰੱਥਾ ਮੁਤਾਬਕ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੀ ਮਦਦ ਕੀਤੀ। (ਏਜੰਸੀ)

SHARE ARTICLE

ਏਜੰਸੀ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement