
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਖਿਆਲਾ ਇਲਾਕੇ 'ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਖਿਆਲਾ ਇਲਾਕੇ 'ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇੱਥੇ ਗ੍ਰੰਥੀ ਜਰਨੈਲ ਸਿੰਘ ਜੀ ਦੇ ਪੁੱਤਰ ਨੂੰ ਅਣਪਛਾਤੇ ਨੌਜਵਾਨਾਂ ਵਲੋਂ ਬੇਰਹਿਮੀ ਨਾਲ ਕੁੱਟਿਆ ਗਿਆ, ਇਸ ਦੌਰਾਨ ਗ੍ਰੰਥੀ ਦੇ ਬੇਟੇ ਜਸਕਰਨ ਸਿੰਘ ਦੀ ਮੌਤ ਹੋ ਗਈ।
ਦੱਸ ਦਈਏ ਕਿ ਗ੍ਰੰਥੀ ਜਰਨੈਲ ਸਿੰਘ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ‘ਚ ਸੇਵਾਵਾਂ ਨਿਭਾ ਰਹੇ ਹਨ। ਇਸ ਘਟਨਾ ਦੀ ਨਿੰਦਾ ਕਰਦਿਆਂ ਮਨਜਿੰਦਰ ਸਿਰਸਾ ਨੇ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਨੇ ਘਟਨਾ ਦੀ ਵੀਡੀਓ ਸ਼ੇਅਰ ਕੀਤੀ। ਉਹਨਾਂ ਦੱਸਿਆ ਕਿ ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਹਨਾਂ ਖਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ।
Manjinder Singh Sirsa
ਮਨਜਿੰਦਰ ਸਿਰਸਾ ਨੇ ਪੀੜਤ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਹੈ। ਉਹਨਾਂ ਦੱਸਿਆ ਕਿ ਨੌਜਵਾਨਾਂ ਨੇ ਜਸਕਰਨ ਸਿੰਘ ਨੂੰ ਬੈਟ ਨਾਲ ਬੁਰੀ ਤਰ੍ਹਾਂ ਕੁੱਟਿਆ। ਸਿਰਸਾ ਨੇ ਘਟਨਾ ਮੌਕੇ ਮੌਜੂਦ ਲੋਕਾਂ ਨੂੰ ਹੋਰ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾ ਸਕੇ। ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।