ਪੁੱਤਰ ਦੇ ਤਸ਼ੱਦਦ ਤੋਂ ਪਰੇਸ਼ਾਨ ਮਾਤਾ-ਪਿਤਾ ਨੇ ਉਸ ਦਾ ਭਾੜੇ ਦੇ ਕਾਤਲਾਂ ਤੋਂ ਕਰਵਾ ਦਿੱਤਾ ਕਤਲ
Published : Nov 3, 2022, 7:27 am IST
Updated : Nov 3, 2022, 7:28 am IST
SHARE ARTICLE
Couple Hire Contract Killers To Get Rid Of Abusive and Alcoholic Son
Couple Hire Contract Killers To Get Rid Of Abusive and Alcoholic Son

ਪੁਲਿਸ ਨੇ ਦੱਸਿਆ ਕਿ ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਸੂਰਿਆਪੇਟ ਜ਼ਿਲ੍ਹੇ 'ਚ ਪੈਂਦੀ ਮੂਸੀ ਨਦੀ ਵਿੱਚ ਸੁੱਟ ਦਿੱਤਾ ਗਿਆ

 

ਹੈਦਰਾਬਾਦ - ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਵਿੱਚ ਆਪਣੇ ਬੇਟੇ ਦੇ ਸ਼ਰਾਬ ਦੀ ਲਤ ਅਤੇ ਤਸ਼ੱਦਦ ਤੋਂ ਤੰਗ ਆ ਕੇ ਇੱਕ ਬਜ਼ੁਰਗ ਜੋੜੇ ਨੇ ਕਥਿਤ ਤੌਰ ’ਤੇ ਭਾੜੇ ਦੇ ਕਾਤਲਾਂ ਤੋਂ ਉਸ ਦਾ ਕਤਲ ਕਰਵਾ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਬੁੱਧਵਾਰ ਨੂੰ ਦਿੱਤੀ। ਪੁਲਿਸ ਮੁਤਾਬਿਕ ਜੋੜੇ ਨੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਆਪਣੇ ਬੇਟੇ ਨੂੰ ਮਾਰਨ ਦੀ ਸਾਜ਼ਿਸ਼ ਰਚੀ, ਕਿਉਂਕਿ ਉਹ ਉਸ ਦੀ ਸ਼ਰਾਬ ਦੀ ਲਤ ਅਤੇ ਤਸ਼ੱਦਦ ਤੋਂ ਪਰੇਸ਼ਾਨ ਸਨ।

ਪੁਲਿਸ ਅਨੁਸਾਰ 18 ਅਕਤੂਬਰ ਨੂੰ, 26 ਸਾਲਾ ਨੌਜਵਾਨ ਨੂੰ ਉਸ ਦਾ ਚਾਚਾ ਨੇੜਲੀ ਨਲਗੋਂਡਾ ਜ਼ਿਲ੍ਹੇ ਵਿੱਚ ਸ਼ਰਾਬ ਪਾਰਟੀ ਵਿੱਚ ਲੈ ਗਿਆ, ਜਿੱਥੇ ਉਸ ਨੂੰ ਸ਼ਰਾਬ ਪਿਲਾਈ ਗਈ ਅਤੇ ਫਿਰ ਭਾੜੇ ਦੇ ਕਾਤਲਾਂ ਦੇ ਇੱਕ ਗਰੋਹ ਨੇ ਰੱਸੀ ਨਾਲ ਗਲ਼ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।

ਪੁਲਿਸ ਨੇ ਦੱਸਿਆ ਕਿ ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਸੂਰਿਆਪੇਟ ਜ਼ਿਲ੍ਹੇ 'ਚ ਪੈਂਦੀ ਮੂਸੀ ਨਦੀ ਵਿੱਚ ਸੁੱਟ ਦਿੱਤਾ ਗਿਆ, ਜੋ ਅਗਲੇ ਦਿਨ ਬਰਾਮਦ ਹੋਈ। ਪੁਲਿਸ ਨੇ ਕਿਹਾ ਕਿ ਨੌਜਵਾਨ ਦੇ ਮਾਤਾ-ਪਿਤਾ 10 ਦਿਨਾਂ ਬਾਅਦ ਹੀ ਲਾਸ਼ ਦਾ ਦਾਅਵਾ ਕਰਨ ਲਈ ਪਹੁੰਚੇ।

ਹਾਲਾਂਕਿ ਇਸ ਸੰਬੰਧ ਵਿੱਚ ਜਾਂਚ ਸ਼ੁਰੂ ਹੋਈ ਕਿ ਮਾਪਿਆਂ ਨੇ ਆਪਣੇ ਲਾਪਤਾ ਪੁੱਤਰ ਬਾਰੇ ਪੁਲਿਸ ਕੋਲ ਸ਼ਿਕਾਇਤ ਕਿਉਂ ਨਹੀਂ ਕੀਤੀ। ਮਾਮਲੇ ਦੀ ਜਾਂਚ ਦੌਰਾਨ ਇੱਕ ਵਾਹਨ ਤੋਂ ਅਹਿਮ ਜਾਣਕਾਰੀ ਮਿਲੀ। ਪੁੱਛ-ਗਿੱਛ ਤੋਂ ਬਾਅਦ ਨੌਜਵਾਨ ਦੇ ਮਾਪਿਆਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਪੁਲਿਸ ਅਨੁਸਾਰ ਉਸ ਨੂੰ 30 ਅਕਤੂਬਰ ਨੂੰ ਨੌਜਵਾਨ ਦੇ ਚਾਚੇ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

Location: India, Telangana, Hyderabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement