
ਇੱਕ ਗੱਲ ਪਿੱਛੇ ਗਈ ਬੱਚੇ ਦੀ ਜਾਨ, ਮਾਂ ਨੇ ਪ੍ਰੇਮੀ ਨਾਲ ਮਿਲ ਕੇ ਕਰ ਦਿੱਤਾ ਕਤਲ
ਜੈਪੁਰ - ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਪੁਲਿਸ ਨੇ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ਵਿੱਚ 30 ਸਾਲਾ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਪੰਜ ਸਾਲਾ ਲੜਕੇ ਨੇ ਆਪਣੀ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਇਤਰਾਜ਼ਯੋਗ ਸਥਿਤੀ ਵਿੱਚ ਦੇਖ ਲਿਆ ਸੀ। ਉਨ੍ਹਾਂ ਕਿਹਾ ਕਿ ਆਪਣੇ ਪੰਜ ਸਾਲਾ ਪੁੱਤਰ ਦਾ ਗਲਾ ਘੁੱਟਣ ਤੋਂ ਬਾਅਦ ਔਰਤ ਨੇ ਇਹ ਕਹਾਣੀ ਘੜੀ ਕਿ ਉਸ ਦਾ ਬੱਚਾ ਲਾਪਤਾ ਹੋ ਗਿਆ ਹੈ, ਅਤੇ 30 ਅਕਤੂਬਰ ਨੂੰ ਸਥਾਨਕ ਲੋਕਾਂ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਕਿਹਾ ਕਿ ਦੋ ਘੰਟੇ ਬਾਅਦ ਮਾਸੂਮ ਬੱਚੇ ਦੀ ਲਾਸ਼ ਘਰ ਦੀ ਛੱਤ 'ਤੇ ਬੋਰੀ 'ਚ ਪਈ ਮਿਲੀ, ਜਿੱਥੇ ਔਰਤ ਆਪਣੇ ਪਤੀ ਅਤੇ ਤਿੰਨ ਬੱਚਿਆਂ ਨਾਲ ਕਿਰਾਏ ਦੇ ਮਕਾਨ 'ਚ ਰਹਿੰਦੀ ਹੈ। ਪੁਲਿਸ ਸੁਪਰਡੈਂਟ ਆਨੰਦ ਸ਼ਰਮਾ ਨੇ ਦੱਸਿਆ ਕਿ ਔਰਤ ਅਤੇ ਉਸ ਦੇ ਪਤੀ ਨੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਆਦਮੀ ਅਤੇ ਇੱਕ ਔਰਤ 'ਤੇ ਸ਼ੱਕ ਜਤਾਇਆ, ਜਿਸ ਤੋਂ ਬਾਅਦ ਉਨ੍ਹਾਂ ਤੋਂ ਹੋਈ ਪੁੱਛ-ਗਿੱਛ ਵਿੱਚ ਉਹ ਸਾਫ਼ ਪਾਏ ਗਏ।
ਪੁਲਿਸ ਅਧਿਕਾਰੀਆਂ ਨੇ ਕਿਹਾ, ''ਸ਼ੱਕ ਦੇ ਆਧਾਰ 'ਤੇ ਬੱਚੇ ਦੀ ਮਾਂ ਤੋਂ ਪੁੱਛ-ਗਿੱਛ ਕੀਤੀ ਗਈ, ਜਿਸ 'ਚ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦੀ ਹੱਤਿਆ ਕਰਨ ਦੀ ਗੱਲ ਕਬੂਲ ਕੀਤੀ ਕਿਉਂਕਿ ਬੇਟੇ ਨੇ 30 ਅਕਤੂਬਰ ਨੂੰ ਉਨ੍ਹਾਂ ਨੂੰ ਇਤਰਾਜ਼ਯੋਗ ਹਾਲਾਤਾਂ 'ਚ ਦੇਖ ਲਿਆ ਸੀ। ਦੋਸ਼ੀ ਔਰਤ ਸੁਮਨ ਅਤੇ ਉਸ ਦੇ ਪ੍ਰੇਮੀ ਸਰਵੇਸ਼ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ