Human Trafficking News: ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਕਰੇਗੀ CBI; ਵਿਦੇਸ਼ਾਂ 'ਚ ਲਾਪਤਾ ਪੰਜਾਬ ਤੇ ਹਰਿਆਣਾ ਦੇ ਲੋਕਾਂ ਸਬੰਧੀ ਮਾਮਲੇ ਦਰਜ
Published : Nov 3, 2023, 10:21 am IST
Updated : Nov 7, 2023, 2:33 pm IST
SHARE ARTICLE
Human Trafficking Cases CBI Probe
Human Trafficking Cases CBI Probe

ਵਕੀਲ ਦਾ ਦਾਅਵਾ, ਵਿਦੇਸ਼ਾਂ ਵਿਚ ਪੰਜਾਬ ਦੇ 100 ਤੋਂ ਵੱਧ ਲੋਕ ਲਾਪਤਾ

Human Trafficking News: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਅਤੇ ਹਰਿਆਣਾ ਤੋਂ ਵਿਦੇਸ਼ਾਂ ਵਿਚ ਲਾਪਤਾ ਹੋਏ ਲੋਕਾਂ ਨਾਲ ਸਬੰਧਤ ਮਨੁੱਖੀ ਤਸਕਰੀ ਦੇ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਮੁਤਾਬਕ ਇਹ ਲੋਕ ਕੰਮ ਲਈ ਵਿਦੇਸ਼ ਗਏ ਸਨ ਪਰ ਉਥੇ ਪਹੁੰਚ ਕੇ ਲਾਪਤਾ ਹੋ ਗਏ।

ਅਧਿਕਾਰੀਆਂ ਨੇ ਦਸਿਆ ਕਿ ਸੀਬੀਆਈ ਨੇ ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਦਰਜ ਕੀਤੇ ਹਨ। ਦਰਅਸਲ ਇਸ ਮਾਮਲੇ ਨੂੰ ਲੈ ਕੇ ਪੰਜ ਪਟੀਸ਼ਨਰਾਂ ਨੇ ਅਦਾਲਤ ਤਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਕੇਂਦਰੀ ਏਜੰਸੀ ਨੂੰ ਜਾਂਚ ਸੰਭਾਲਣ ਦੇ ਨਿਰਦੇਸ਼ ਦਿਤੇ ਸਨ।ਪਟੀਸ਼ਨਰਾਂ ਨੇ ਦੋਸ਼ ਲਾਇਆ ਕਿ ਟਰੈਵਲ ਏਜੰਟਾਂ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਜਾਂ ਤਸਕਰੀ ਦੇ ਰੂਟਾਂ ਰਾਹੀਂ ਵਿਦੇਸ਼ਾਂ ਵਿਚ ਭੇਜਿਆ, ਜੋ ਹੁਣ ਲਾਪਤਾ ਹੋ ਚੁੱਕੇ ਹਨ।

ਸੀਬੀਆਈ ਨੇ ਦਲਜੀਤ ਸਿੰਘ, ਅਕਤੂਬਰ ਸਿੰਘ, ਜਸਵੰਤ ਸਿੰਘ ਅਤੇ ਮਹਾ ਸਿੰਘ ਵਲੋਂ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਹਰਿਆਣਾ ਦੇ ਨੀਟਾ, ਬੰਟੀ, ਯੁੱਧਵੀਰ ਭਾਟੀ ਅਤੇ ਪੰਜਾਬ ਦੇ ਅਵਤਾਰ ਸਿੰਘ ਅਤੇ ਪ੍ਰਦੀਪ ਕੁਮਾਰ ਵਿਰੁਧ ਵੱਖ-ਵੱਖ ਕੇਸ ਦਰਜ ਕੀਤੇ ਹਨ। ਮਹਾ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਪੁੱਤਰ ਸੋਮਬੀਰ ਦੋ ਹੋਰਾਂ ਨਾਲ ਰੋਹਤਕ ਸਥਿਤ ਯੁੱਧਵੀਰ ਰਾਠੀ ਡਿਫੈਂਸ ਅਕੈਡਮੀ ਰਾਹੀਂ ਵਿਦੇਸ਼ੀ ਕੰਪਨੀ ਵਿਚ ਕੰਮ ਕਰਨ ਲਈ ਯਮਨ ਗਿਆ ਸੀ।

ਇਕ ਸਾਲ ਬਾਅਦ ਉਸ ਦੇ ਨਾਲ ਗਏ ਦੋਵੇਂ ਵਿਅਕਤੀ ਵਾਪਸ ਆ ਗਏ ਪਰ ਉਨ੍ਹਾਂ ਦੇ ਪੁੱਤਰ ਦਾ ਕੋਈ ਪਤਾ ਨਹੀਂ ਲੱਗਾ। ਜਸਵੰਤ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਲੜਕਾ 2010 ਤੋਂ ਲਾਪਤਾ ਹੈ।ਪਟੀਸ਼ਨਰਾਂ ਦੇ ਵਕੀਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ 105 ਲੋਕ ਲਾਪਤਾ ਹਨ, ਜਿਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਕਰਤਾਵਾਂ ਨੇ ਪੁਲਿਸ ਨੂੰ ਕਈ ਵਾਰ ਕੇਸ ਦਰਜ ਕਰਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਲੱਭਣ ਦੀ ਅਪੀਲ ਕੀਤੀ ਪਰ ਸੂਬਾ ਪੁਲਿਸ ਨੇ ਲਾਪਤਾ ਲੋਕਾਂ ਨੂੰ ਲੱਭਣ ਲਈ ਕੋਈ ਪ੍ਰਭਾਵੀ ਕਦਮ ਨਹੀਂ ਚੁੱਕੇ। ਇਸ ਸਬੰਧੀ ਹਰਿਆਣਾ ਵਿਚ 105 ਮਾਮਲੇ ਦਰਜ ਕੀਤੇ ਗਏ ਹਨ।

(For more news apart from Human Trafficking Cases CBI Probe, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement