ਖ਼ਬਰਾਂ |

ਤਾਜ਼ਾ |

Money Laundering Case: ਸੰਜੇ ਸਿੰਘ ਨੇ ਗ੍ਰਿਫਤਾਰੀ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਰੁਖ ਕੀਤਾ
Published : Nov 3, 2023, 10:08 pm IST
Updated : Nov 3, 2023, 10:08 pm IST
SHARE ARTICLE
Money Laundering Case : Sanjay Singh
Money Laundering Case : Sanjay Singh

ਦਿੱਲੀ ਹਾਈ ਕੋਰਟ ’ਚ ਪਟੀਸ਼ਨ ਖਾਰਜ ਹੋਣ ਮਗਰੋਂ ਪੁੱਜੇ ਸੁਪਰੀਮ ਕੋਰਟ

AAP leader Sanjay Singh moves Supreme Court challenging his arrest by ED in Money Laundering Case: ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੇ ਸਿੰਘ ਨੇ ਸ਼ੁਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਅਪਣੀ ਗ੍ਰਿਫਤਾਰੀ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ।

ਸੰਜੇ ਸਿੰਘ ਨੇ ਪਹਿਲਾਂ ਈ.ਡੀ. ਦੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ’ਚ ਚੁਨੌਤੀ ਦਿਤੀ ਸੀ ਅਤੇ ਉਸ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਹ ਸੁਪਰੀਮ ਕੋਰਟ ’ਚ ਗਏ ਹਨ। ਹਾਈ ਕੋਰਟ ਨੇ 20 ਅਕਤੂਬਰ ਨੂੰ ਸੰਜੇ ਸਿੰਘ ਦੀ ਗ੍ਰਿਫਤਾਰੀ ’ਚ ਦਖਲ ਦੇਣ ਤੋਂ ਇਨਕਾਰ ਕਰ ਦਿਤਾ ਸੀ ਅਤੇ ਕਿਹਾ ਸੀ ਕਿ ਉਹ ਰੀਕਾਰਡ ’ਚ ਤੱਥਾਂ ਦੀ ਅਣਹੋਂਦ ’ਚ ਇਕ ਪ੍ਰਮੁੱਖ ਜਾਂਚ ਏਜੰਸੀ (ਸੀ.ਬੀ.ਆਈ.) ਵਲੋਂ ਸਿਆਸੀ ਉਦੇਸ਼ਾਂ ਦਾ ਦੋਸ਼ ਨਹੀਂ ਲਗਾ ਸਕਦੀ।

ਹੁਣ, ਸੰਜੇ ਸਿੰਘ ਨੇ ਵਕੀਲ ਵਿਵੇਕ ਜੈਨ ਅਤੇ ਰਜਤ ਭਾਰਦਵਾਜ ਵਲੋਂ ਦਾਇਰ ਪਟੀਸ਼ਨ ਰਾਹੀਂ ਹਾਈ ਕੋਰਟ ਦੇ ਹੁਕਮ ਨੂੰ ਚੁਨੌਤੀ ਦਿੰਦੇ ਹੋਏ ਸਿਖਰਲੀ ਅਦਾਲਤ ’ਚ ਪਹੁੰਚ ਕੀਤੀ ਹੈ। ਈ.ਡੀ. ਦਾ ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਐਫ.ਆਈ.ਆਰ. ਤੋਂ ਪੈਦਾ ਹੁੰਦਾ ਹੈ। ਸੀ.ਬੀ.ਆਈ. ਅਤੇ ਈ.ਡੀ. ਅਨੁਸਾਰ, ਦਿੱਲੀ ਆਬਕਾਰੀ ਨੀਤੀ 2021-22 ’ਚ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸਧਾਰਕਾਂ ਨੂੰ ਬੇਲੋੜੇ ਲਾਭ ਦਿਤੇ ਗਏ ਸਨ।

ਇਹ ਦੋਸ਼ ਲਾਇਆ ਗਿਆ ਹੈ ਕਿ ਸੰਜੇ ਸਿੰਘ ਨੇ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ’ਚ ਮੁੱਖ ਭੂਮਿਕਾ ਨਿਭਾਈ, ਜਿਸ ਕਾਰਨ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਵਿੱਤੀ ਲਾਭ ਹੋਇਆ।

 (For more news apart from Money Laundering Case, stay tuned to Rozana Spokesman)

SHARE ARTICLE

ਏਜੰਸੀ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement