
Raghav Chadha Breaking News: 'ਸੰਸਦ ਮੈਂਬਰ ਦਾ ਉਸ ਸਦਨ ਦੀ ਮਰਿਆਦਾ ਨੂੰ ਪ੍ਰਭਾਵਿਤ ਕਰਨ ਦਾ ਕੋਈ ਇਰਾਦਾ ਨਹੀਂ ਹੈ'
Raghav Chadha Breaking News: ਸੁਪਰੀਮ ਕੋਰਟ ਨੇ 'ਆਪ' ਨੇਤਾ ਰਾਘਵ ਚੱਢਾ ਨੂੰ ਸਦਨ ਤੋਂ ਮੁਅੱਤਲ ਕਰਨ ਦੇ ਮਾਮਲੇ 'ਚ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਮਿਲਣ ਅਤੇ ਬਿਨਾਂ ਸ਼ਰਤ ਮੁਆਫੀ ਮੰਗਣ ਦਾ ਸੁਝਾਅ ਦਿਤਾ ਹੈ।
ਇਹ ਵੀ ਪੜ੍ਹੋ: Israel-Palestine War: ਜੰਗ ਵਿਚ ਸਾਥੀ ਪੱਤਰਕਾਰ ਦੀ ਹੋਈ ਮੌਤ, ਫੁੱਟ-ਫੁੱਟ ਰੋਏ ਬਾਕੀ ਪੱਤਰਕਾਰ, ਨਹੀਂ ਵੇਖ ਹੁੰਦਾ ਹਾਲ
ਸੁਪਰੀਮ ਕੋਰਟ ਨੇ ਚੱਢਾ ਦੇ ਵਕੀਲ ਦਾ ਬਿਆਨ ਦਰਜ ਕੀਤਾ ਕਿ ਸੰਸਦ ਮੈਂਬਰ ਦਾ ਉਸ ਸਦਨ ਦੀ ਮਰਿਆਦਾ ਨੂੰ ਪ੍ਰਭਾਵਿਤ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਹ ਰਾਜ ਸਭਾ ਸਪੀਕਰ ਨਾਲ ਮੁਲਾਕਾਤ ਦਾ ਸਮਾਂ ਮੰਗਣਗੇ ਤੇ ਉਨ੍ਹਾਂ ਤੋਂ ਬਿਨਾਂ ਸ਼ਰਤ ਮੁਆਫੀ ਮੰਗਣਗੇ। ਅਦਾਲਤ ਦਾ ਕਹਿਣਾ ਹੈ ਕਿ ਸਦਨ ਦੇ ਤੱਥਾਂ ਅਤੇ ਹਾਲਾਤਾਂ ਦੇ ਪਿਛੋਕੜ ਵਿਚ ਸਪੀਕਰ ਮੁਆਫ਼ੀਨਾਮੇ 'ਤੇ ਹਮਦਰਦੀ ਨਾਲ ਵਿਚਾਰ ਕਰ ਸਕਦੇ ਹਨ।
ਇਹ ਵੀ ਪੜ੍ਹੋ: A policeman Death in a Road Accident: ਹੁਸ਼ਿਆਰਪੁਰ 'ਚ ਵਾਪਰੇ ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
ਹੁਣ ਮੁਅੱਤਲੀ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ 'ਆਪ' ਸੰਸਦ ਮੈਂਬਰ ਦੀ ਪਟੀਸ਼ਨ 'ਤੇ ਸੁਣਵਾਈ ਤੈਅ ਕੀਤੀ ਹੈ। ਨਾਲ ਹੀ ਅਟਾਰਨੀ ਜਨਰਲ ਨੂੰ ਇਸ ਮਾਮਲੇ ਵਿੱਚ ਹੋਰ ਘਟਨਾਕ੍ਰਮ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ।