CM Yogi News: CM ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ 24 ਸਾਲਾ ਔਰਤ ਗ੍ਰਿਫਤਾਰ
Published : Nov 3, 2024, 1:12 pm IST
Updated : Nov 3, 2024, 1:12 pm IST
SHARE ARTICLE
24-year-old woman arrested who threatened to kill CM Yogi
24-year-old woman arrested who threatened to kill CM Yogi

CM Yogi News: ਦਸ ਦਿਨਾਂ 'ਚ ਮੰਗਿਆ ਸੀ ਅਸਤੀਫਾ

24-year-old woman arrested who threatened to kill CM Yogi: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ਨੀਵਾਰ ਨੂੰ ਸੀਐੱਮ ਯੋਗੀ ਦੇ ਨਾਂ 'ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਨੇ ਦਸ ਦਿਨਾਂ ਦੇ ਅੰਦਰ ਅਸਤੀਫਾ ਨਾ ਦਿੱਤਾ ਤਾਂ ਉਨ੍ਹਾਂ ਦੀ ਹਾਲਤ ਬਾਬਾ ਸਿੱਦੀਕੀ ਵਰਗੀ ਹੋ ਜਾਵੇਗੀ।

ਇਹ ਧਮਕੀ ਭਰਿਆ ਸੁਨੇਹਾ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਮਿਲਿਆ ਹੈ। ਇਸ ਮੈਸੇਜ ਤੋਂ ਬਾਅਦ ਸੀਐਮ ਯੋਗੀ ਦੀ ਸੁਰੱਖਿਆ 'ਚ ਜੁਟੀ ਏਜੰਸੀਆਂ ਅਲਰਟ 'ਤੇ ਸਨ। ਇਸ ਧਮਕੀ ਤੋਂ ਬਾਅਦ ਯੂਪੀ ਪੁਲਿਸ ਹੀ ਨਹੀਂ ਬਲਕਿ ਮੁੰਬਈ ਪੁਲਿਸ ਨੇ ਵੀ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਮੁੰਬਈ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।

ਸੀਐਮ ਯੋਗੀ ਦੇ ਨਾਮ 'ਤੇ ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਦੋਸ਼ੀ ਨੂੰ ਟਰੇਸ ਕਰ ਲਿਆ ਹੈ। ਮੁੰਬਈ ਪੁਲਿਸ ਨੇ ਸੀਐਮ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ 24 ਸਾਲਾ ਔਰਤ ਨੂੰ ਹਿਰਾਸਤ ਵਿੱਚ ਲਿਆ ਹੈ।

ਗ੍ਰਿਫਤਾਰ ਕੀਤੀ ਗਈ ਔਰਤ ਮੁੰਬਈ ਤੋਂ ਹੈ ਤੇ ਪੜ੍ਹੀ-ਲਿਖੀ ਹੈ। ਪੁਲਿਸ ਨੇ ਔਰਤ ਤੋਂ ਪੁੱਛਗਿੱਛ ਲਈ ਨੋਟਿਸ ਭੇਜਿਆ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀਐਮ ਯੋਗੀ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਇੱਕ 24 ਸਾਲਾ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement