
Jammu Kashmir News: ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਭਾਜਪਾ ਨੇ ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਸੀ।
Sat Sharma became the new president of Jammu and Kashmir BJP: ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬਾ ਪ੍ਰਧਾਨ ਬਦਲ ਦਿੱਤਾ ਹੈ। ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਦਾ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਵਿੰਦਰ ਰੈਨਾ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ।
ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 9 ਸਤੰਬਰ 2024 ਨੂੰ ਭਾਜਪਾ ਨੇ ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਸੀ। ਇਸ ਵਾਰ ਭਾਜਪਾ ਨੇ ਸਤ ਸ਼ਰਮਾ ਨੂੰ ਟਿਕਟ ਨਹੀਂ ਦਿੱਤੀ।
ਪਿਛਲੀਆਂ ਵਿਧਾਨ ਸਭਾ ਚੋਣਾਂ (2014) ਵਿੱਚ ਸਤ ਸ਼ਰਮਾ ਜੰਮੂ ਪੱਛਮੀ ਵਿਧਾਨ ਸਭਾ ਸੀਟ ਤੋਂ ਜਿੱਤੇ ਸਨ ਪਰ ਇਸ ਵਾਰ ਭਾਜਪਾ ਨੇ ਇਸ ਸੀਟ ਤੋਂ ਅਰਵਿੰਦ ਗੁਪਤਾ ਨੂੰ ਟਿਕਟ ਦਿੱਤੀ ਸੀ। ਇਸ ਸੀਟ 'ਤੇ ਅਰਵਿੰਦ ਗੁਪਤਾ ਚੋਣ ਜਿੱਤ ਗਏ ਸਨ। ਉਨ੍ਹਾਂ ਨੇ ਕਾਂਗਰਸ ਦੇ ਮਨਮੋਹਨ ਸਿੰਘ ਨੂੰ 22127 ਵੋਟਾਂ ਨਾਲ ਹਰਾਇਆ। ਭਾਜਪਾ ਉਮੀਦਵਾਰ ਗੁਪਤਾ ਨੂੰ 41963 ਵੋਟਾਂ ਮਿਲੀਆਂ ਜਦਕਿ ਮਨਮੋਹਨ ਸਿੰਘ ਨੂੰ 19836 ਵੋਟਾਂ ਮਿਲੀਆਂ।