Srinagar Grenade attack: ਸ਼੍ਰੀਨਗਰ ਦੇ ਸੰਡੇ ਬਾਜ਼ਾਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, ਖਰੀਦਦਾਰੀ ਕਰ ਰਹੇ 6 ਲੋਕ ਜ਼ਖ਼ਮੀ
Published : Nov 3, 2024, 3:47 pm IST
Updated : Nov 3, 2024, 3:47 pm IST
SHARE ARTICLE
Srinagar Grenade attack: Terrorists carried out a grenade attack in the Sunday market of Srinagar, 6 people were injured while shopping.
Srinagar Grenade attack: Terrorists carried out a grenade attack in the Sunday market of Srinagar, 6 people were injured while shopping.

ਸੁਰੱਖਿਆ ਬਲਾਂ ਨੇ ਮੌਕੇ 'ਤੇ ਇਲਾਕੇ ਨੂੰ ਘੇਰ ਲਿਆ

ਸ਼੍ਰੀਨਗਰ: ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਨੇ ਇਕ ਵਾਰ ਫਿਰ ਗ੍ਰਨੇਡ ਹਮਲਾ ਕੀਤਾ ਹੈ। ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ 'ਚ ਗ੍ਰੇਨੇਡ ਹਮਲਾ ਕੀਤਾ ਗਿਆ। ਹਮਲੇ 'ਚ ਕਰੀਬ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੌਕੇ 'ਤੇ ਇਲਾਕੇ ਨੂੰ ਘੇਰ ਲਿਆ ਹੈ। ਨੇ ਵੀ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ ਅੱਤਵਾਦੀਆਂ ਨੇ ਟੀਆਰਸੀ ਦੇ ਨੇੜੇ ਇੱਕ ਭਰੇ ਬਾਜ਼ਾਰ ਵਿੱਚ ਇੱਕ ਗ੍ਰਨੇਡ ਸੁੱਟਿਆ, ਜਿਸ ਨਾਲ ਹਮਲੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਖਮੀ ਲੋਕਾਂ ਨੂੰ ਸਿਰਫ ਥੋੜ੍ਹੇ ਜਿਹੇ ਸੱਟਾਂ ਲੱਗੀਆਂ ਹਨ। ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ ਤਾਂ ਜੋ ਹਮਲਾਵਰਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਹਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਉਮਰ ਅਬਦੁੱਲਾ ਦਾ ਬਿਆਨ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼੍ਰੀਨਗਰ ਦੇ ਸੰਡੇ ਬਾਜ਼ਾਰ 'ਚ ਬੇਕਸੂਰ ਦੁਕਾਨਦਾਰਾਂ 'ਤੇ ਹੋਏ ਗ੍ਰਨੇਡ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਘਾਟੀ ਦੇ ਵੱਖ-ਵੱਖ ਹਿੱਸਿਆਂ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਹਮਲਿਆਂ ਅਤੇ ਮੁਕਾਬਲਿਆਂ ਦੀਆਂ ਘਟਨਾਵਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।

ਉਮਰ ਅਬਦੁੱਲਾ ਨੇ ਕਿਹਾ, ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਇਸ ਤਰ੍ਹਾਂ ਦੇ ਹਮਲੇ ਦਾ ਕੋਈ ਜਾਇਜ਼ ਨਹੀਂ ਹੋ ਸਕਦਾ। ਇਹ ਘਟਨਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਨੇ ਸੁਰੱਖਿਆ ਬਲਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਹਮਲਿਆਂ ਦੀ ਲੜੀ ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣਾ ਜੀਵਨ ਆਮ ਵਾਂਗ ਬਤੀਤ ਕਰ ਸਕਣ। ਉਨ੍ਹਾਂ ਸੁਰੱਖਿਆ ਪ੍ਰਣਾਲੀ ਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਨਾਲ ਰਹਿਣ ਦਾ ਅਧਿਕਾਰ ਹੈ ਅਤੇ ਪ੍ਰਸ਼ਾਸਨ ਇਸ ਅਧਿਕਾਰ ਦੀ ਰਾਖੀ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement