ਫਸਲ ਦੇ ਨੁਕਸਾਨ ਲਈ 1 ਰੁਪਏ ਦਾ ਦਾਅਵਾ ਦੇਣ ਦੀਆਂ ਸ਼ਿਕਾਇਤਾਂ ਦੀ ਹੋ ਰਹੀ ਜਾਂਚ
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ ਉਨ੍ਹਾਂ ਸ਼ਿਕਾਇਤਾਂ ਦੀ ਜਾਂਚ ਦੇ ਹੁਕਮ ਦਿਤੇ ਹਨ ਕਿ ਕੁੱਝ ਕਿਸਾਨਾਂ ਨੂੰ 1 ਰੁਪਏ ਤੋਂ ਘੱਟ ਫਸਲ ਬੀਮਾ ਦਾਅਵੇ ਮਿਲੇ ਹਨ।
ਚੌਹਾਨ ਨੇ ਕਿਹਾ, ‘‘ਕੀ ਬੀਮਾ ਕੰਪਨੀਆਂ ਕਿਸਾਨਾਂ ਨਾਲ ਮਜ਼ਾਕ ਕਰ ਰਹੀਆਂ ਹਨ। ਫਸਲਾਂ ਦੇ ਨੁਕਸਾਨ ਦੇ ਅਜਿਹੇ ਦਾਅਵਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’ ਚੌਹਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਬੀਮਾ ਕੰਪਨੀਆਂ ਨੂੰ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਕਿਹਾ ਹੈ।
ਇਕ ਉੱਚ ਪੱਧਰੀ ਬੈਠਕ ’ਚ ਮੰਤਰੀ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (ਪੀ.ਐੱਮ.ਐੱਫ.ਬੀ.ਵਾਈ.) ਨੂੰ ਲਾਗੂ ਕਰਨ ਅਤੇ ਬੀਮਾ ਦਾਅਵਿਆਂ ਨਾਲ ਸਬੰਧਤ ਕਿਸਾਨਾਂ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਸ਼ਿਕਾਇਤਾਂ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੰਦੇ ਹੋਏ ਚੌਹਾਨ ਨੇ ਬੀਮਾ ਕੰਪਨੀਆਂ ਨੂੰ ਦਾਅਵਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਵੀ ਕਿਹਾ ਅਤੇ ਉਹ ਵੀ ਇਕੋ ਵਾਰ ਵਿੱਚ। ਉਨ੍ਹਾਂ ਕਿਹਾ ਕਿ 1, 3 ਰੁਪਏ, 5 ਜਾਂ 21 ਰੁਪਏ ਦੇ ਫਸਲ ਬੀਮਾ ਦਾਅਵੇ ਦੇਣ ਵਾਲੇ ਬੀਮਾ ਕੰਪਨੀਆਂ ਕਿਸਾਨਾਂ ਨਾਲ ਮਜ਼ਾਕ ਕਰਨ ਵਰਗਾ ਹੈ। ਚੌਹਾਨ ਨੇ ਕਿਹਾ ਕਿ ਸਰਕਾਰ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗੀ।
                    
                