
ਬੇਸ਼ੱਕ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ਹੈ ਅਤੇ ਸਿੱਖ ਭਾਈਚਾਰੇ ਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਸਰਕਾਰੀ ...
ਨਵੀਂ ਦਿੱਲੀ (ਭਾਸ਼ਾ) : ਬੇਸ਼ੱਕ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ਹੈ ਅਤੇ ਸਿੱਖ ਭਾਈਚਾਰੇ ਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਸਰਕਾਰੀ ਤਸ਼ੱਦਦ ਸਿੱਖ ਭਾਈਚਾਰੇ ਨੂੰ ਆਪਣਾ ਸ਼ਿਕਾਰ ਬਣਾਉਣ ਤੋਂ ਨਹੀਂ ਰੁਕ ਰਹੇ। ਬੀਤੇ ਦਿਨੀ ਮੱਧਪ੍ਰਦੇਸ਼ ਦੇ ਪਿੰਡ ਸਿੰਦੂਰ ਵਿਚ ਸਥਾਨਕ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਤਹਿਸ ਨਹਿਸ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਤਕਰੀਬਨ 300 ਪੁਲਿਸ ਮੁਲਾਜ਼ਮਾਂ ਨੇ ਪਿੰਡ ਨੂੰ ਘੇਰਾ ਪਾ ਲਿਆ ਅਤੇ ਬੁਲਡੋਜ਼ਰ ਦੇ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹ ਦਿੱਤੀ।
ਦੱਸ ਦੇਈਏ ਕਿ ਰਹਿਰਾਸ ਦੇ ਸਮੇਂ ਪੁਲਿਸ ਗੁਰਦੁਆਰਾ ਸਾਹਿਬ ਵਿਚ ਦਾਖਿਲ ਹੋਈ ਅਤੇ ਅਰਦਾਸ ਵਿਚ ਸ਼ਾਮਿਲ 25 ਤੋਂ ਵੱਧ ਸਿਕਲੀਗਰ ਸਿਖਾਂ ਨੂੰ ਜਬਰਦਸਤੀ ਬਾਹਰ ਕਢਿਆ ਅਤੇ ਫਿਰ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹ ਦਿੱਤੀ। ਇਸ ਦੌਰਾਨ ਪੁਲਿਸ ਨੇ ਪਿੰਡ ਦੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਵੀ ਆਪਣੇ ਤਸ਼ਦੱਦ ਦਾ ਸ਼ਿਕਾਰ ਬਣਾਇਆ।
ਇਸ ਘਟਨਾ ਤੋਂ ਬਾਅਦ ਸਿਕਲੀਗਰ ਸਿਖਾਂ ਨੇ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਦੀ ਕੋਈ ਪੁੱਛ ਪੜਤਾਲ ਨਹੀਂ ਕੀਤੀ ਗਈ ਜਦ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਸਿਕਲੀਗਰ ਸਿਖਾਂ ਦੇ ਹੱਕ ਵਿਚ ਖੜਨ ਦਾ ਭਰੋਸਾ ਦਿੱਤਾ। ਗੁਰਦੁਆਰਾ ਸਾਹਿਬ ਢਾਹੁਣ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀ ਹੈ ਅਤੇ ਸਿੱਖ ਭਾਈਚਾਰੇ ਵਿਚ ਇਸ ਪ੍ਰਤੀ ਵੱਡਾ ਰੋਸ ਹੈ।