
ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਵੇਗੀ ਮੁਲਾਕਾਤ
ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ 'ਤੇ ਵਿਚਾਰ ਵਟਾਂਦਰੇ ਦੇ ਬਾਰੇ ਅੱਜ ਵੀਰਵਾਰ ਨੂੰ ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਦੇ ਵਿਚਕਾਰਇਕ ਵਾਰ ਫਿਰ ਤੋਂ ਮੀਟਿੰਗ ਹੈ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਕਾਰ ਚੌਥਾ ਦੌਰ ਦੀ ਮੀਟਿੰਗ ਦੁਪਹਿਰ 12 ਵਜੇ ਵਿਗਿਆਨ ਭਵਨ ਵਿਚ ਹੋਵੇਗੀ। ਇਸ ਵਿਚ ਕਿਸਾਨ ਆਗੂਆਂ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਸੰਬੰਧੀ ਇੱਕ ਪੁਆਇੰਟ-ਮਿਤੀ ਮੈਮੋਰੰਡਮ ਦਿੱਤਾ ਜਾਵੇਗਾ ਪਰ ਸਰਕਾਰ ਬਾਰ-ਬਾਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾ ਦਿੰਦੀ ਹੈ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਸਟੈਂਡ 'ਤੇ ਕਾਇਮ ਹਨ।
Farmers
ਦੱਸ ਦਈਏ ਕਿ ਇਸ ਤੋ ਪਹਿਲਾਂ ਸੀਨੀਅਰ ਮੰਤਰੀਆਂ ਵਿਚਕਾਰ ਮੀਟਿੰਗ ਹੋਵੇਗੀ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚ ਗਏ ਹਨ ਤੇ ਉੱਥੋਂ ਹੀ ਉਹ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਰਵਾਨਾ ਹੋਣਗੇ।
Capt Amarinder to meet Amit Shah today
ਉਸੇ ਸਮੇਂ, ਦਿੱਲੀ ਬਾਰਡਰ ਦੀਆਂ ਸੜਕਾਂ 'ਤੇ ਬੈਠੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਮੀਟਿੰਗ ਲਈ ਰਣਨੀਤੀ ਤਿਆਰ ਕਰ ਰਹੇ ਹਨ। ਦੱਸ ਦਈਏ ਕਿ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੁਲਾਕਾਤ ਹੋਵੇਗੀ। ਇਹ ਬੈਠਕ ਅੱਜ ਕਰੀਬ 12 ਵਜੇ ਸ਼ੁਰੂ ਹੋਵੇਗੀ।