ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਅੱਜ, 12 ਵਜੇ ਸ਼ੁਰੂ ਹੋਵੇਗੀ ਮੀਟਿੰਗ 
Published : Dec 3, 2020, 10:52 am IST
Updated : Dec 3, 2020, 10:52 am IST
SHARE ARTICLE
Capt Amarinder to meet Amit Shah today
Capt Amarinder to meet Amit Shah today

ਕੈਪਟਨ ਕੇਂਦਰ ਵੱਲੋਂ ਬੰਦ ਕੀਤੇ ਗਏ ਰੂਰਲ ਡਿਵੈਪਮੈਂਟ ਫੰਡ ਨੂੰ ਜਾਰੀ ਕਰਨ ਦੀ ਵੀ ਕਰਨਗੇ ਮੰਗ

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰੇ ਲਗਾ ਕੇ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

FarmersFarmers

ਅਜੇ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ ‘ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ। ਕਿਸਾਨਾਂ ਦਾ ਅੰਦੋਲਨ ਪੂਰੇ ਦੇਸ਼ ਵਿਚ ਪਹੁੰਚ ਗਿਆ ਹੈ।  ਇਸ ਦੌਰਾਨ ਕਿਸਾਨੀ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਅੱਜ ਇਕ ਵਾਰ ਫਿਰ ਮੁਲਾਕਾਤ ਹੋ ਰਹੀ ਹੈ।

Captain Amarinder Singh Captain Amarinder Singh

ਇਸ ਮੁਲਾਕਾਤ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੁਲਾਕਾਤ ਹੋਵੇਗੀ। ਇਹ ਬੈਠਕ ਅੱਜ ਕਰੀਬ 12 ਵਜੇ ਸ਼ੁਰੂ ਹੋਵੇਗੀ। ਕੈਬਨਿਟ ਦੀ ਮੀਟਿੰਗ ਵਿਚ ਮੰਤਰੀਆਂ ਨਾਲ ਚਰਚਾ ਕਰਦਿਆਂ ਕੈਪਟਨ ਨੇ ਕਿਹਾ ਸੀ ਕਿ ਉਹ ਵੀਰਵਾਰ ਨੂੰ ਕਿਸਾਨ ਅੰਦੋਲਨ ਤੇ ਖੇਤੀ ਕਾਨੂੰਨਾਂ ਸਬੰਧੀ ਅਮਿਤ ਸ਼ਾਹ ਨੂੰ ਮਿਲਣਗੇ।

Amit ShahAmit Shah

ਕੈਪਟਨ ਗ੍ਰਹਿ ਮੰਤਰੀ ਨਾਲ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਜਾਂ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਨ ਦੀ ਮੰਗ ਰੱਖਣ ਤੋਂ ਇਲਾਵਾ ਕੇਂਦਰ ਵੱਲੋਂ ਬੰਦ ਕੀਤੇ ਗਏ ਰੂਰਲ ਡਿਵੈਪਮੈਂਟ ਫੰਡ ਨੂੰ ਜਾਰੀ ਕਰਨ ਦੀ ਮੰਗ ਕਰ ਸਕਦੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement