
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮ੍ਰਿਤਕ ਕਿਸਾਨ ਨੂੰ ਐਲਾਨਿਆ ਸ਼ਹੀਦ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਟਿਕਰੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
Farmer Lakhveer Singh
ਲਖਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਰੋਹਤਕ ਵਿਖੇ ਰੱਖਿਆ ਗਿਆ ਹੈ। ਕਿਸਾਨ ਦੀ ਮੌਤ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਖਵੀਰ ਸਿੰਘ ਨੂੰ ਸ਼ਹੀਦ ਐਲਾਨਿਆ ਹੈ।
Farmer Protest
ਇਸ ਤੋਂ ਇਲਾਵਾ ਭਾਕਿਯੂ ਉਗਰਾਹਾਂ ਨੇ ਸਰਕਾਰ ਕੋਲੋਂ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਦਾ ਮੁਆਵਜ਼ਾ ਅਤੇ ਪਰਿਵਾਰਿਕ ਮੈਂਬਰ ਲਈ ਸਰਕਾਰੀ ਨੌਕਰੀ ਮੰਗ ਕੀਤੀ ਹੈ। ਲਖਵੀਰ ਸਿੰਘ ਦੀ ਮੌਤ ਤੋਂ ਬਾਅਦ ਉਹਨਾਂ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ।