
ਖੇਤੀਬਾੜੀ ਮੰਤਰੀ ਨੇ ਜਤਾਈ ਸਕਾਰਾਤਮਕ ਨਤੀਜੇ ਦੀ ਉਮੀਦ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਦੀ ਚੌਥੇ ਦੌਰ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਮੀਟਿੰਗ ਤੋਂ ਪਹਿਲਾਂ 12 ਵਜੇ ਕਿਸਾਨ ਆਗੂ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚੇ। ਕਿਸਾਨ ਜਥੇਬੰਦੀਆਂ ਦੇ ਕਈ ਆਗੂਆਂ ਨੇ ਕਿਹਾ ਕਿ ਕੇਂਦਰ ਨਾਲ ਅੱਜ ਦੀ ਬੈਠਕ ਵੀ ਬੇਸਿੱਟਾ ਰਹਿਣ ਵਾਲੀ ਹੈ।
Farmer Leaders
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਾਂ ਫਿਰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਹੋਣਗੇ ਤਾਂ ਹੀ ਕੋਈ ਹੱਲ ਨਿਕਲ ਸਕਦਾ ਹੈ।
Farmers meeting with central government
ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਅੱਜ ਕਿਸਾਨਾਂ ਨਾਲ ਚੌਥੇ ਦੌਰ ਦੀ ਚਰਚਾ ਹੋਣ ਦਾ ਰਹੀ ਹੈ। ਉਹਨਾਂ ਨੇ ਉਮੀਦ ਪ੍ਰਗਟਾਈ ਕਿ ਅੱਜ ਕੋਈ ਸਕਾਰਾਤਮਕ ਨਤੀਜਾ ਨਿਕਲੇਗਾ।
Farmers meeting with central government
ਮੀਟਿੰਗ ਵਿਚ ਖੇਤੀਬਾੜੀ ਮੰਤਰੀ ਤੋਂ ਇਲਾਵਾ ਰੇਲ ਮੰਤਰੀ ਪੀਊਸ਼ ਗੋਇਲ ਵੀ ਸ਼ਾਮਲ ਹਨ। ਸੂਤਰਾਂ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋ ਸਕਦੇ ਹਨ।