ਐਮਡੀਐਚ ਦੇ ਮਾਲਕ ਮਹਾਸ਼ਿਆ ਧਰਮਪਾਲ ਗੁਲਾਟੀ ਦਾ ਦਿਹਾਂਤ
Published : Dec 3, 2020, 8:55 am IST
Updated : Dec 3, 2020, 9:15 am IST
SHARE ARTICLE
Mahashay Dharampal Gulati
Mahashay Dharampal Gulati

ਮਸਾਲਾ ਕਿੰਗ ਦੇ ਨਾਮ ਨਾਲ ਜਾਣੇ ਜਾਂਦੇ ਸਨ ਧਰਮਪਾਲ ਗੁਲਾਟੀ

ਨਵੀਂ ਦਿੱਲੀ: ਮਹਾਸ਼ਿਆ ਧਰਮਪਾਲ ਗੁਲਾਟੀ (ਐਮਡੀਐਚ) ਦੇ ਮਾਲਕ, ਜੋ ਕਿ ਮਸਾਲਾ ਕਿੰਗ ਵਜੋਂ ਜਾਣੇ ਜਾਂਦੇ ਹਨ, ਦੀ 98 ਸਾਲ ਦੀ ਉਮਰ ਵਿੱਚ ਵੀਰਵਾਰ ਨੂੰ ਦਿੱਲੀ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਧਰਮਪਾਲ ਗੁਲਾਟੀ ਨੇ 3 ਦਸੰਬਰ ਨੂੰ ਸਵੇਰੇ 6 ਵਜੇ ਦਿੱਲੀ ਦੇ ਮਾਤਾ ਚੰਦਨ ਦੇਵੀ ਹਸਪਤਾਲ ਵਿਚ ਆਖਰੀ ਸਾਹ ਲਏ।

Dharampal GulatiDharampal Gulati

ਪਾਕਿਸਤਾਨ ਤੋਂ  ਭਾਰਤ ਆਏ ਸਨ
ਮਹਾਸ਼ਿਆ  ਧਰਮਪਾਲ ਗੁਲਾਟੀ ਦਾ ਜਨਮ 27 ਮਾਰਚ 1923 ਨੂੰ ਪਾਕਿਸਤਾਨ ਦੇ ਸਿਆਲਕੋਟ ਵਿੱਚ ਹੋਇਆ ਸੀ ਅਤੇ ਇਥੋਂ ਹੀ ਉਹਨਾਂ ਦੇ ਕਾਰੋਬਾਰ ਦੀ ਸਥਾਪਨਾ ਹੋਈ ਸੀ। ਕੰਪਨੀ ਦੀ ਸ਼ੁਰੂਆਤ  ਸ਼ਹਿਰ ਦੀ ਇਕ ਛੋਟੀ ਜਿਹੀ ਦੁਕਾਨ ਨਾਲ ਹੋਈ ਸੀ। ਜਿਸਨੂੰ ਉਹਨਾਂ ਦੇ ਪਿਤਾ ਨੇ ਵੰਡ ਤੋਂ ਪਹਿਲਾਂ ਸ਼ੁਰੂ ਕੀਤਾ ਸੀ। ਹਾਲਾਂਕਿ, 1947 ਵਿਚ ਦੇਸ਼ ਦੀ ਵੰਡ ਵੇਲੇ, ਉਸਦਾ ਪਰਿਵਾਰ ਦਿੱਲੀ ਚਲਿਆ ਗਿਆ ਸੀ।

'Mahashay' Dharampal Gulati'Mahashay' Dharampal Gulati

ਪਦਮਵਿਭੂਸ਼ਣ ਨਾਲ ਹੋ ਚੁੱਕੇ ਹਨ ਸਨਮਾਨਤ
ਪਿਛਲੇ ਸਾਲ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭੋਜਨ ਪ੍ਰਾਸੈਸਿੰਗ ਦੇ ਖੇਤਰ ਵਿੱਚ ਬਿਹਤਰ ਯੋਗਦਾਨ ਲਈ ਮਹਾਸ਼ਿਆ  ਧਰਮਪਾਲ ਗੁਲਾਟੀ (ਧਰਮਪਾਲ ਗੁਲਾਟੀ) ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਸੀ।

Location: India, Delhi, New Delhi

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement