
ਜੇ ਅੰਦੋਲਨ 'ਚ ਕੁੱਝ ਵੀ ਗਲਤ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ - ਬਲਦੇਵ ਸਿਰਸਾ
ਨਵੀਂ ਦਿੱਲੀ - ਕਿਸਾਨਾਂ ਦਾ ਦਿੱਲੀ ਅੰਦੋਲਨ ਲਗਾਤਾਰ ਜਾਰੀ ਹੈ ਤੇ ਇਸ ਅੰਦੋਲਨ ਦੌਰਾਨ ਸ਼ਰਾਰਤ ਅਨਸਰਾਂ ਵੱਲੋਂ ਲਗਾਤਾਰ ਇਸ ਅੰਦੋਲਨ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਦਰਅਸਲ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਧਰਨੇ 'ਚ ਬੈਠੀਆਂ ਕੁੜੀਆਂ ਦੀਆਂ ਵੀਡੀਓਜ਼ ਬਣਾਈਆਂ ਜਾਂਦੀਆਂ ਹਨ ਤੇ ਜਦੋਂ ਕੁੱਝ ਕਿਸਾਨ ਆਗੂਆਂ ਨੂੰ ਉਹਨਾਂ 'ਤੇ ਸ਼ੱਕ ਹੁੰਦਾ ਹੈ ਤਾਂ ਉਹਨਾਂ ਲੜਕਿਆਂ ਨੂੰ ਆਗੂਆਂ ਵੱਲੋਂ ਫੜ ਲਿਆ ਜਾਂਦਾ ਹੈ।
Farmer
ਜਦੋਂ ਇਸ ਬਾਰੇ ਪੁਲਿਸ ਨੂੰ ਪਤਾ ਚੱਲਦਾ ਹੈ ਤਾਂ ਮੌਕੇ 'ਤੇ ਪੁਲਿਸ ਵੀ ਪਹੁੰਚ ਜਾਂਦੀ ਹੈ ਤੇ ਲੜਕਿਆਂ ਨੂੰ ਆਪਣੇ ਨਾਲ ਲੈ ਕੇ ਜਾਣ ਨੂੰ ਕਹਿੰਦੀ ਹੈ ਉਧਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਉਹਨਾਂ ਨੇ ਇਹਨਾਂ ਲੜਕਿਆਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆਂ ਕਿ ਇਹ ਲੜਕੇ ਇਕੱਲੇ ਨਹੀਂ ਹਨ ਇਹਨਾਂ ਦੇ ਨਾਲ ਹੋਰ ਵੀ ਕਈ ਲੜਕੇ ਮੌਜੂਦ ਹਨ ਤੇ ਲੜਕਿਆਂ ਦਾ ਕਹਿਣਾ ਹੈ ਕਿ ਉਹਨਾਂ ਡੀਸੀ ਦਫ਼ਤਰ ਵੱਲੋਂ ਭੇਜਿਆਂ ਗਿਆ ਹੈ।
Baldev Singh Sirsa
ਇਸ ਦੇ ਹੀ ਬਲਦੇਵ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਜੇ ਪੁਲਿਸ ਇਹਨਾਂ ਨੂੰ ਨਾਲ ਲੈ ਜਾਣਾ ਚਾਹੁੰਦੀ ਹੈ ਤਾਂ ਉਹ ਵੀ ਉਨਾਂ ਦੇ ਨਾਲ ਹੀ ਜਾਣਗੇ ਅਤੇ ਉਹਨਾਂ ਕਿਹਾ ਕਿ ਇਹਨਾਂ ਸਾਰੇ ਸ਼ਰਾਰਤੀ ਅਨਸਰਾਂ ਨੂੰ ਹਰਿਆਣਾ ਸਰਕਾਰ ਨੇ ਹੀ ਭੇਜਿਆ ਹੈ ਤਾਂ ਜੋ ਉਹ ਮਿਲ ਕੇ ਇਸ ਅੰਦੋਲਨ ਦਾ ਮਾਹੌਲ ਖਰਾਬ ਕਰ ਸਕਣ। ਬਲਦੇਵ ਸਿਰਸਾ ਦਾ ਕਹਿਣਾ ਹੈ ਕਿ ਜੇ ਇਸ ਅੰਦੋਲਨ ਵਿਚ ਕੁੱਝ ਵੀ ਗਲਤ ਹੁੰਦਾ ਹੈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਹਰਿਣਆ ਸਰਕਾਰ, ਦਿੱਲੀ ਸਰਕਾਰ ਅਤੇ ਕੇਂਦਰ ਦੀ ਹੋਵੇਗੀ।