ਦੇਸ਼ ਦੇ ਕਈ ਹਿੱਸਿਆਂ 'ਚ ਡਿੱਗਿਆ ਪਾਰਾ, ਆਉਣ ਵਾਲੇ ਦਿਨਾਂ 'ਚ ਪਵੇਗੀ ਕੜਾਕੇ ਦੀ ਠੰਢ
Published : Dec 3, 2020, 12:09 pm IST
Updated : Dec 3, 2020, 12:09 pm IST
SHARE ARTICLE
temperature dropping down north India states
temperature dropping down north India states

ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਪੈ ਰਹੀ ਹੈ ਭਾਰੀ ਸਰਦੀ

ਨਵੀਂ ਦਿੱਲੀ: ਆਉਣ ਵਾਲੇ ਦਿਨਾਂ 'ਚ ਦੇਸ਼ ਦੇ ਕਈ ਹਿੱਸਿਆਂ ਵਿਚ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਮੈਦਾਨੀ ਇਲਾਕਿਆਂ ਦੀ ਠੰਢ ਵਿਚ ਵੀ ਵਾਧਾ ਕਰ ਰਹੀ ਹੈ। ਹਿਮਾਚਲ ਪ੍ਰਦੇਸ਼, ਉਤਰਾਖੰਡ ਤੇ ਜੰਮੂ-ਕਸ਼ਮੀਰ ਇਸ ਸਮੇਂ ਪੂਰੀ ਤਰ੍ਹਾਂ ਬਰਫ ਦੀ ਚਾਦਰ ਨਾਲ ਢਕੇ ਹੋਏ ਹਨ। 

temperature dropping down north India statesTemperature dropping down north India states

ਦੂਜੇ ਪਾਸੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਪਾਰਾ ਲਗਾਤਾਰ ਡਿਗਣ ਕਾਰਨ ਲੋਕ ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਹਨ।  ਇਸ ਤੋਂ ਇਲਾਵਾ ਦੱਖਣੀ ਭਾਰਤ ਵਿਚ ਨਿਵਾਰ ਤੋਂ ਬਾਅਦ ਹੁਣ ਬੁਰਵੇਈ ਚੱਕਰਵਾਤੀ ਤੂਫਾਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। 

temperature dropping down north India statesTemperature dropping down north India states

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿਚ ਉੱਤਰ ਪ੍ਰਦੇਸ਼ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਵੇਰ-ਸ਼ਾਮ ਧੁੰਦ ਪੈਣ ਦੀ ਸੰਭਾਵਨਾ ਹੈ ਹਾਲਾਂਕਿ ਦਿਨ ਵਿਚ ਮੌਸਮ ਸਾਫ ਰਹੇਗਾ। 

temperature dropping down north India statesTemperature dropping down north India states

ਬੁੱਧਵਾਰ ਨੂੰ ਲਖਨਊ ਵਿਚ ਜ਼ਿਆਦਾਤਰ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਇਲਾਵਾ  ਉਤਰਾਖੰਡ ਵਿਚ ਘੱਟੋ ਘੱਟ ਤਾਪਮਾਨ ਵਿਚ ਗਿਰਾਵਟ ਦੇ ਨਾਲ ਠੰਢ ਵਧਣ ਲੱਗੀ ਹੈ। 4 ਦਸੰਬਰ ਤੋਂ ਬਾਅਦ ਉਤਰਾਖੰਡ ਵਿਚ ਠੰਢ ਵਿਚ ਹੋਰ ਵਾਧਾ ਹੋ ਸਕਦਾ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement