CCTV ਕੈਮਰੇ ਲਗਾਉਣ ਵਿਚ ਲੰਡਨ, ਨਿਊਯਾਰਕ ਅਤੇ ਪੈਰਿਸ ਤੋਂ ਵੀ ਅੱਗੇ ਹੈ ਦਿੱਲੀ- ਅਰਵਿੰਦ ਕੇਜਰੀਵਾਲ
Published : Dec 3, 2021, 3:41 pm IST
Updated : Dec 3, 2021, 3:41 pm IST
SHARE ARTICLE
 Arvind Kejriwal
Arvind Kejriwal

ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ 7 ਸਾਲਾਂ ਵਿਚ ਦਿੱਲੀ ਵਿਚ 2,75,000 ਸੀਸੀਟੀਵੀ ਕੈਮਰੇ ਲਗਾਏ ਗਏ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ 7 ਸਾਲਾਂ ਵਿਚ ਦਿੱਲੀ ਵਿਚ 2,75,000 ਸੀਸੀਟੀਵੀ ਕੈਮਰੇ ਲਗਾਏ ਗਏ। ਦਿੱਲੀ ਅੱਜ ਪੂਰੀ ਦੁਨੀਆ 'ਚ ਪਹਿਲੇ ਨੰਬਰ 'ਤੇ ਹੈ। ਕਿਸੇ ਵੀ ਸ਼ਹਿਰ ਦੇ ਮੁਕਾਬਲੇ ਦਿੱਲੀ ਪਹਿਲੇ ਨੰਬਰ 'ਤੇ ਹੈ।

Arvind Kejriwal Arvind Kejriwal

ਇਕ ਸੰਸਥਾ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਦਿੱਲੀ ਵਿਚ ਪ੍ਰਤੀ 1 ਮੀਲ 'ਤੇ 1826 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਜਦਕਿ ਦੂਜੇ ਨੰਬਰ 'ਤੇ ਲੰਡਨ ਦਾ ਆਉਂਦਾ ਹੈ, ਜਿੱਥੇ ਪ੍ਰਤੀ ਮੀਲ 1138 ਕੈਮਰੇ ਲਗਾਏ ਗਏ ਹਨ। ਸੀਸੀਟੀਵੀ ਦੇ ਮਾਮਲੇ ਵਿਚ ਅਸੀਂ ਲੰਡਨ, ਨਿਊਯਾਰਕ, ਪੈਰਿਸ ਤੋਂ ਬਹੁਤ ਅੱਗੇ ਹਾਂ।

CCTVCCTV

ਸੀਐਮ ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ 'ਚ ਚੇਨਈ ਦੂਜੇ ਨੰਬਰ 'ਤੇ ਆਉਂਦਾ ਹੈ। ਜਦ ਤੋਂ ਇਹ ਕੈਮਰੇ ਲਗਾਏ ਗਏ ਹਨ, ਉਦੋਂ ਤੋਂ ਔਰਤਾਂ ਦੀ ਸੁਰੱਖਿਆ ਵਧ ਗਈ ਹੈ। ਇਸ ਨਾਲ ਪੁਲਿਸ ਨੂੰ ਅਪਰਾਧ ਦੇ ਮਾਮਲਿਆਂ ਨੂੰ ਸੁਲਝਾਉਣ ਵਿਚ ਕਾਫੀ ਮਦਦ ਮਿਲ ਰਹੀ ਹੈ ਕਿਉਂਕਿ ਇਹ ਅਪਰਾਧ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਜਾਂਦੇ ਹਨ। ਹੁਣ 1,40,000 ਹੋਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਬਾਅਦ ਦਿੱਲੀ ਵਿਚ ਕੁੱਲ 4,15,000 ਸੀਸੀਟੀਵੀ ਕੈਮਰੇ ਲੱਗਣਗੇ।

Arvind kejriwalArvind kejriwal

ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਸੀਸੀਟੀਵੀ ਕੈਮਰੇ ਲਗਾਉਣ 'ਚ ਕਾਫੀ ਰੁਕਾਵਟਾਂ ਆਈਆਂ। ਇੱਕ ਵਾਰ ਤਾਂ ਐੱਲਜੀ ਹਾਊਸ ਵਿਚ ਧਰਨਾ ਦੇਣਾ ਪਿਆ। ਕੇਂਦਰ ਸਰਕਾਰ ਨੇ ਕਈ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਇੰਨੇ ਕੈਮਰੇ ਲਗਾਉਣ ਤੋਂ ਬਾਅਦ ਦਿੱਲੀ ਦੇ ਲੋਕਾਂ ਦੀ ਸੁਰੱਖਿਆ ਵਧੇਗੀ ਅਤੇ ਲੋਕ ਦਿੱਲੀ 'ਚ ਸੁਰੱਖਿਅਤ ਮਹਿਸੂਸ ਕਰਨਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement