
ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹਨਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।
ਚੰਡੀਗੜ੍ਹ: ਹਰਿਆਣਾ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਦੀ ਵਾਪਸੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹਨਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਗੁਰਨਾਮ ਸਿੰਘ ਚੜੂਨੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਪਰ ਹਾਲੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ।
Gurnam Singh Chaduni
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੀਡੀਆ ਨੂੰ ਦੱਸਿਆ, ‘ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸਾਂ ਅਤੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਮੁਆਵਜ਼ੇ ਸਬੰਧੀ ਚਰਚਾ ਲਈ ਸਾਨੂੰ ਮੁਲਾਕਾਤ ਲਈ ਬੁਲਾਇਆ ਸੀ'।
Manohar Lal Khattar
ਇਸ ਮੀਟਿੰਗ ਵਿਚ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਕਿਸਾਨ ਆਗੂਆਂ ਦੇ ਵਫ਼ਦ ਵਿਚ ਪ੍ਰੀਤਮ ਸਿੰਘ ਮਾਨ, ਰਾਕੇਸ਼ ਬੈਂਸ, ਜੋਗਿੰਦਰ ਨੈਨ, ਇੰਦਰਜੀਤ ਸਿੰਘ, ਜਰਨੈਲ ਸਿੰਘ ਸ਼ਾਮਲ ਸਨ।