ਦਿੱਲੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ 'ਚ ਵਿਦਿਆਰਥੀ ਕਾਰਕੁੰਨ ਉਮਰ ਖਾਲਿਦ ਅਤੇ ਖਾਲਿਦ ਸੈਫ਼ੀ ਬਰੀ
Published : Dec 3, 2022, 5:38 pm IST
Updated : Dec 3, 2022, 5:38 pm IST
SHARE ARTICLE
Delhi court Discharges student activists Umar Khalid and Khalid Saifi
Delhi court Discharges student activists Umar Khalid and Khalid Saifi

ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਸੁਣਾਇਆ ਫ਼ੈਸਲਾ

ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਅਤੇ ਖਾਲਿਦ ਸੈਫੀ ਨੂੰ ਦਿੱਲੀ ਦੰਗਿਆਂ ਦੇ ਇੱਕ ਮਾਮਲੇ ਵਿਚ ਬਰੀ ਕਰ ਦਿਤਾ ਗਿਆ ਹੈ। ਇਹ ਫੈਸਲਾ ਦਿੱਲੀ ਦੀ ਕੜਕੜਡੂਮਾ ਅਦਾਲਤ ਵਲੋਂ ਸੁਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਉੱਤਰ ਪੂਰਬੀ ਦਿੱਲੀ ਵਿੱਚ ਫਰਵਰੀ 2020 ਵਿੱਚ ਦੰਗੇ ਹੋਏ ਸਨ ਅਤੇ ਇਸ ਮਾਮਲੇ ਵਿਚ ਹੀ ਉਕਤ ਦੋਹਾਂ ਨੂੰ ਬਰੀ ਕਰ ਦਿੱਤਾ ਹੈ।  ਦਿੱਲੀ ਦੀ ਕੜਕੜਡੂਮਾ ਅਦਾਲਤ ਸ਼ਨੀਵਾਰ ਯਾਨੀ ਅੱਜ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ।

ਉਮਰ ਖਾਲਿਦ ਅਤੇ ਖਾਲਿਦ ਸੈਫੀ 'ਤੇ ਦੰਗਿਆਂ ਦੌਰਾਨ ਪਾਰਕਿੰਗ ਲਾਟ ਵਿਚ ਅੱਗ ਲਗਾਉਣ ਦਾ ਦੋਸ਼ ਸੀ। ਜ਼ਿਕਰਯੋਗ ਹੈ ਕਿ ਫਰਵਰੀ 2020 'ਚ ਦਿੱਲੀ 'ਚ CAA ਅਤੇ NRC ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਦੰਗੇ ਭੜਕ ਗਏ ਸਨ। ਇਨ੍ਹਾਂ ਦੰਗਿਆਂ ਵਿਚ ਕਈ ਲੋਕ ਮਾਰੇ ਗਏ ਸਨ। ਇੰਨਾ ਹੀ ਨਹੀਂ ਇਨ੍ਹਾਂ 'ਚ ਵੱਡੀ ਗਿਣਤੀ 'ਚ ਲੋਕ ਜ਼ਖਮੀ ਵੀ ਹੋਏ ਹਨ।

ਕੜਕੜਡੂਮਾ ਅਦਾਲਤ ਨੇ ਇਹ ਹੁਕਮ ਦਿੱਲੀ ਪੁਲਿਸ ਵੱਲੋਂ ਇੱਕ ਅਦਾਲਤ ਵਿੱਚ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਇਤਰਾਜ਼ ਦਾਇਰ ਕੀਤੇ ਜਾਣ ਤੋਂ ਬਾਅਦ ਦਿੱਤਾ ਹੈ। ਦਿੱਲੀ ਪੁਲਿਸ ਨੇ ਉਮਰ ਖਾਲਿਦ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਖਾਲਿਦ ਦੀ ਰਿਹਾਈ ਕਾਰਨ ਸਮਾਜ ਵਿੱਚ ਅਸ਼ਾਂਤੀ ਫੈਲਣ ਦੀ ਸੰਭਾਵਨਾ ਹੈ।

ਅਦਾਲਤ ਨੇ ਦਿੱਲੀ ਪੁਲਿਸ ਨੂੰ ਪਟੀਸ਼ਨ ਦਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਦਿੱਲੀ ਪੁਲਿਸ ਨੇ ਆਪਣੇ ਜਵਾਬ ਵਿੱਚ ਉਮਰ ਖਾਲਿਦ ਦੀ ਅੰਤਰਿਮ ਜ਼ਮਾਨਤ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੇ ਤਹਿਤ ਬਹੁਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਖਾਲਿਦ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਪਿਛਲੇ ਦਿਨੀਂ ਖਾਰਜ ਹੋ ਚੁੱਕੀ ਹੈ। ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਵੀ ਉਸ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement