
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ।
ਨਵੀਂ ਦਿੱਲੀ: ਕੇਂਦਰੀ ਜਾਂਚ ਏਜੰਸੀ ਦੀ ਹਿਰਾਸਤ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਐਨਆਈਏ ਨੇ ਅਦਾਲਤ ਤੋਂ ਲਾਰੈਂਸ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਗੈਂਗਸਟਰ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜਿਆ ਹੈ।
ਅਦਾਲਤ ਵਿਚ ਐਨਆਈਏ ਨੇ ਕਿਹਾ ਕਿ ਅਜੇ ਵੀ ਲਗਾਤਾਰ ਕਤਲ ਹੋ ਰਹੇ ਹਨ। ਅੱਜ ਰਾਜਸਥਾਨ ਦੇ ਸੀਕਰ ਵਿਚ ਗੈਂਗਸਟਰ ਰਾਜੂ ਠੇਠ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਸਬੰਧੀ ਵੀ ਲਾਰੈਂਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ।
ਐਨਆਈਏ ਨੇ ਲਾਰੈਂਸ ਖ਼ਿਲਾਫ਼ UAPA ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਬਿਸ਼ਨੋਈ ਦੇ ਅੱਤਵਾਦ ਨਾਲ ਵੀ ਸਬੰਧ ਹਨ। ਐਨਆਈਏ ਨੇ ਇਸੇ ਕੇਸ ਵਿਚ ਕਾਰਵਾਈ ਕਰਦੇ ਹੋਏ ਉਸ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ।