ਇੱਟਾਂ ਦੇ ਭੱਠੇ 'ਤੇ ਲੱਗੀ ਅੱਗ, ਦੋ ਬੱਚਿਆਂ ਸਮੇਤ ਪੰਜ ਦੀ ਮੌਤ
Published : Dec 3, 2022, 7:01 pm IST
Updated : Dec 3, 2022, 7:01 pm IST
SHARE ARTICLE
Image
Image

ਅੱਗ ਲੱਗਣ ਦੇ ਕਾਰਨਾਂ ਬਾਰੇ ਨਹੀਂ ਮਿਲੀ ਜਾਣਕਾਰੀ

 

ਹੈਲਾਕਾਂਡੀ - ਅਸਾਮ ਦੇ ਕਛਰ ਜ਼ਿਲ੍ਹੇ ਵਿੱਚ ਇੱਟਾਂ ਦੇ ਭੱਠੇ 'ਤੇ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 12 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਕਾਟੀਗੋਰਾਹ ਖੇਤਰ ਵਿੱਚ ਵਾਪਰੀ, ਜਦੋਂ ਸਥਾਨਕ ਮਸਜਿਦ ਦਾ ਇਮਾਮ ਭੱਠੇ ਦੇ ਅਹਾਤੇ 'ਚ ਇੱਕ ਧਾਰਮਿਕ ਸਮਾਗਮ ਕਰਵਾ ਰਿਹਾ ਸੀ। 

ਦੱਸਿਆ ਗਿਆ ਹੈ ਕਿ ਹਾਦਸੇ 'ਚ ਦੋ ਨਾਬਾਲਿਗ ਬੱਚਿਆਂ ਅਤੇ ਇਮਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਝੁਲਸ ਗਏ ਵਿਅਕਤੀਆਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਪਹਿਲਾਂ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਅਤੇ ਬਾਅਦ 'ਚ ਉਨ੍ਹਾਂ ਨੂੰ ਗੰਭੀਰ ਹਾਲਤ 'ਚ ਸਿਲਚਰ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

ਪੁਲਿਸ ਅਧਿਕਾਰੀ ਮੁਤਾਬਿਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਅਤੇ ਜਾਂਚ ਕੀਤੀ ਜਾ ਰਹੀ ਹੈ। ਭੱਠੇ ਦਾ ਮਾਲਕ ਤੇ ਉਸ ਦੇ ਕਰਿੰਦੇ ਫ਼ਰਾਰ ਹਨ ਅਤੇ ਉਨ੍ਹਾਂ ਦੀ ਭਾਲ਼ ਜਾਰੀ ਹੈ। 

Location: India, Assam, Silchar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement