
ਉਹਨਾਂ ਕਿਹਾ ਕਿ ਭਾਰਤ ਨੇ ਕਦੇ ਵੀ ਜੰਗ ਅਤੇ ਹਿੰਸਾ ਦੀ ਵਕਾਲਤ ਨਹੀਂ ਕੀਤੀ ਪਰ ਬੇਇਨਸਾਫ਼ੀ ਅਤੇ ਜ਼ੁਲਮ 'ਤੇ ਉਹ ਚੁੱਪ ਨਹੀਂ ਰਹਿ ਸਕਦਾ।
ਬੰਗਲੁਰੂ: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਕਿਸੇ ਨੂੰ ਛੇੜਦਾ ਨਹੀਂ ਅਤੇ ਜੇਕਰ ਕੋਈ ਦੇਸ਼ ਦੀ ਸ਼ਾਂਤੀ ਭੰਗ ਕਰਦਾ ਹੈ ਤਾਂ ਉਸ ਨੂੰ ਵੀ ਨਹੀਂ ਬਖਸ਼ਦਾ। ਉਹਨਾਂ ਕਿਹਾ ਕਿ ਭਾਰਤ ਨੇ ਕਦੇ ਵੀ ਜੰਗ ਅਤੇ ਹਿੰਸਾ ਦੀ ਵਕਾਲਤ ਨਹੀਂ ਕੀਤੀ ਪਰ ਬੇਇਨਸਾਫ਼ੀ ਅਤੇ ਜ਼ੁਲਮ 'ਤੇ ਉਹ ਚੁੱਪ ਨਹੀਂ ਰਹਿ ਸਕਦਾ।
ਕੇਂਦਰੀ ਮੰਤਰੀ ਬੰਗਲੁਰੂ ਦੇ ਵਸੰਤਪੁਰਾ ਵਿਚ ਇਸਕਾਨ ਵੱਲੋਂ ਆਪਣੇ ਵਿਸ਼ਾਲ ਰਾਜਾਧੀਰਾਜਾ ਗੋਵਿੰਦ ਮੰਦਰ ਵਿਚ ਆਯੋਜਿਤ ਗੀਤਾ ਦਾਨ ਯੋਜਨਾ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਮਹਾਭਾਰਤ ਦਾ ਜ਼ਿਕਰ ਕਰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਕੁਰੂਕਸ਼ੇਤਰ ਵਿਖੇ ਭਗਵਾਨ ਕ੍ਰਿਸ਼ਨ ਵੱਲੋਂ ਅਰਜੁਨ ਨੂੰ ਦਿੱਤੀਆਂ ਸਿੱਖਿਆਵਾਂ ਨੂੰ ਸ਼੍ਰੀਮਦ ਭਗਵਦ ਗੀਤਾ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਵਿਅਕਤੀ ਗੀਤਾ ਨੂੰ ਪੜ੍ਹ ਕੇ ਨਿਡਰ ਹੋ ਜਾਂਦਾ ਹੈ।
ਇਸਕਾਨ ਬੰਗਲੁਰੂ ਨੇ ਸੱਭਿਆਚਾਰਕ ਅਤੇ ਧਾਰਮਿਕ ਸਮਾਗਮਾਂ ਤੋਂ ਇਲਾਵਾ ਇਸ ਮਹੀਨੇ ਇਕ ਲੱਖ ਭਗਵਦ ਗੀਤਾ ਕਿਤਾਬਾਂ ਵੰਡਣ ਦੀ ਯੋਜਨਾ ਬਣਾਈ ਹੈ। ਇਸ ਮੌਕੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ, ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਅਤੇ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਵੀ ਮੌਜੂਦ ਸਨ।