Assembly Elections Results 2023: 4 ਸੂਬਿਆਂ ਦੇ ਚੋਣ ਨਤੀਜਿਆਂ ’ਤੇ ਪ੍ਰਧਾਨ ਮੰਤਰੀ ਦੀ ਪਹਿਲੀ ਪ੍ਰਤੀਕਿਰਿਆ, “ਜਨਤਾ ਜਨਾਰਦਨ ਨੂੰ ਸਲਾਮ”
Published : Dec 3, 2023, 5:38 pm IST
Updated : Dec 3, 2023, 5:38 pm IST
SHARE ARTICLE
Assembly Elections Results 2023 ‘Bow to Janata Janardhan,’ says PM Modi
Assembly Elections Results 2023 ‘Bow to Janata Janardhan,’ says PM Modi

ਉਨ੍ਹਾਂ ਕਿਹਾ, "ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਤੁਹਾਡੀ ਭਲਾਈ ਲਈ ਅਣਥੱਕ ਕੰਮ ਕਰਦੇ ਰਹਾਂਗੇ।"

Assembly Elections Results 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਐਤਵਾਰ ਨੂੰ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਭਾਰਤ ਦੇ ਲੋਕਾਂ ਨੂੰ ਚੰਗੇ ਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਕਰਨ ਵਾਲਿਆਂ 'ਤੇ ਹੀ ਭਰੋਸਾ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿਚ, ਮੋਦੀ ਨੇ ਚੋਣ ਨਤੀਜਿਆਂ ਨੂੰ 'ਵਿਕਸਿਤ ਭਾਰਤ' ਦੇ ਟੀਚੇ ਨੂੰ ਪ੍ਰਾਪਤ ਕਰਨ ਵਲ ਇਕ 'ਮਜ਼ਬੂਤ ​​ਕਦਮ' ਦਸਿਆ ਅਤੇ ਤਿੰਨਾਂ ਸੂਬਿਆਂ ਦੇ ਵੋਟਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ, “ਜਨਤਾ ਜਨਾਰਦਨ ਨੂੰ ਸਲਾਮ! ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਚੋਣ ਨਤੀਜੇ ਇਹ ਦਰਸਾ ਰਹੇ ਹਨ ਕਿ ਭਾਰਤ ਦੇ ਲੋਕਾਂ ਦਾ ਭਰੋਸਾ ਸਿਰਫ਼ ਸੁਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਵਿਚ ਹੈ, ਉਨ੍ਹਾਂ ਦਾ ਵਿਸ਼ਵਾਸ ਭਾਜਪਾ ਵਿਚ ਹੈ। ਉਨ੍ਹਾਂ ਨੇ ਇਨ੍ਹਾਂ ਚੋਣਾਂ 'ਚ ਭਾਜਪਾ 'ਤੇ ਪਿਆਰ, ਭਰੋਸਾ ਅਤੇ ਅਸ਼ੀਰਵਾਦ ਦਿਖਾਉਣ ਲਈ ਸਾਰੇ ਸੂਬਿਆਂ ਦੇ ਲੋਕਾਂ ਖਾਸ ਕਰਕੇ ਔਰਤਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਤੁਹਾਡੀ ਭਲਾਈ ਲਈ ਅਣਥੱਕ ਕੰਮ ਕਰਦੇ ਰਹਾਂਗੇ।"

ਇਸ ਮੌਕੇ ਮੋਦੀ ਨੇ ਪਾਰਟੀ ਦੇ ਸਾਰੇ 'ਮਿਹਨਤੀ ਵਰਕਰਾਂ' ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ 'ਸ਼ਾਨਦਾਰ ਮਿਸਾਲ' ਕਾਇਮ ਕੀਤੀ ਹੈ। ਉਨ੍ਹਾਂ ਕਿਹਾ, “ਤੁਸੀਂ ਜਿਸ ਤਰ੍ਹਾਂ ਭਾਜਪਾ ਦੀਆਂ ਵਿਕਾਸ ਅਤੇ ਗਰੀਬ ਭਲਾਈ ਨੀਤੀਆਂ ਨੂੰ ਲੋਕਾਂ ਵਿਚ ਲਿਆਂਦਾ ਹੈ, ਉਸ ਦੀ ਸ਼ਲਾਘਾ ਨਹੀਂ ਕੀਤੀ ਜਾ ਸਕਦੀ। ਅਸੀਂ ਵਿਕਸਿਤ ਭਾਰਤ ਦੇ ਟੀਚੇ ਨਾਲ ਅੱਗੇ ਵਧ ਰਹੇ ਹਾਂ। ਅਸੀਂ ਨਾ ਤਾਂ ਰੁਕਣਾ ਹੈ ਅਤੇ ਨਾ ਹੀ ਥੱਕਣਾ ਹੈ। ਅਸੀਂ ਭਾਰਤ ਨੂੰ ਜੇਤੂ ਬਣਾਉਣਾ ਹੈ। ਅੱਜ ਅਸੀਂ ਮਿਲ ਕੇ ਇਸ ਦਿਸ਼ਾ ਵਿਚ ਇਕ ਮਜ਼ਬੂਤ ​​ਕਦਮ ਚੁੱਕਿਆ ਹੈ।

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਐਤਵਾਰ ਨੂੰ ਜਾਰੀ ਵੋਟਾਂ ਦੀ ਗਿਣਤੀ ਮੁਤਾਬਕ ਮੱਧ ਪ੍ਰਦੇਸ਼ 'ਚ ਭਾਜਪਾ ਭਾਰੀ ਬਹੁਮਤ ਨਾਲ ਸੱਤਾ 'ਚ ਵਾਪਸੀ ਵੱਲ ਵਧ ਰਹੀ ਹੈ, ਜਦਕਿ ਰਾਜਸਥਾਨ ਅਤੇ ਛੱਤੀਸਗੜ੍ਹ 'ਚ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਦੇ ਨੇੜੇ ਹੈ। ਇਨ੍ਹਾਂ ਚੋਣਾਂ 'ਚ ਕਾਂਗਰਸ ਨੂੰ ਰਾਹਤ ਸਿਰਫ ਤੇਲੰਗਾਨਾ ਤੋਂ ਹੀ ਮਿਲ ਰਹੀ ਹੈ, ਜਿਥੇ ਇਸ ਦੇ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਦੀ ਸੰਭਾਵਨਾ ਹੈ। ਮੋਦੀ ਨੇ ਤੇਲੰਗਾਨਾ ਦੇ ਲੋਕਾਂ ਦਾ ਭਾਜਪਾ ਦੇ ਪੱਖ 'ਚ ਵੋਟ ਪਾਉਣ ਲਈ ਧੰਨਵਾਦ ਵੀ ਪ੍ਰਗਟਾਇਆ ਅਤੇ ਉਮੀਦ ਪ੍ਰਗਟਾਈ ਕਿ ਪਿਛਲੇ ਕੁੱਝ ਸਾਲਾਂ 'ਚ ਦੱਖਣੀ ਸੂਬੇ 'ਚ ਭਾਜਪਾ ਪ੍ਰਤੀ ਲੋਕਾਂ ਦੇ ਸਮਰਥਨ 'ਚ ਵਾਧਾ ਜਾਰੀ ਰਹੇਗਾ।

ਇਕ ਹੋਰ ਪੋਸਟ ਵਿਚ, ਉਨ੍ਹਾਂ ਕਿਹਾ, “ਤੇਲੰਗਾਨਾ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਭਾਜਪਾ ਦਾ ਸਮਰਥਨ ਕਰਨ ਲਈ ਤੁਹਾਡਾ ਧੰਨਵਾਦ। ਸਾਲਾਂ ਦੌਰਾਨ, ਇਹ ਸਮਰਥਨ ਸਿਰਫ ਵਧਿਆ ਹੈ ਅਤੇ ਇਹ ਰੁਝਾਨ ਆਉਣ ਵਾਲੇ ਸਮੇਂ ਵਿਚ ਜਾਰੀ ਰਹੇਗਾ। ” ਉਨ੍ਹਾਂ ਕਿਹਾ, “ਤੇਲੰਗਾਨਾ ਨਾਲ ਸਾਡਾ ਰਿਸ਼ਤਾ ਅਟੁੱਟ ਹੈ ਅਤੇ ਅਸੀਂ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਾਂਗੇ। ਮੈਂ ਭਾਜਪਾ ਦੇ ਹਰੇਕ ਵਰਕਰ ਦੀ ਮਿਹਨਤ ਦੀ ਵੀ ਸ਼ਲਾਘਾ ਕਰਦਾ ਹਾਂ”। 119 ਮੈਂਬਰੀ ਤੇਲੰਗਾਨਾ ਵਿਧਾਨ ਸਭਾ 'ਚ ਕਾਂਗਰਸ ਨੇ 10 ਸੀਟਾਂ ਜਿੱਤੀਆਂ ਹਨ ਅਤੇ 53 'ਤੇ ਅੱਗੇ ਹੈ। ਇਸ ਤਰ੍ਹਾਂ ਉਹ ਸੱਤਾ ਦੇ ਬਹੁਤ ਨੇੜੇ ਹੈ। ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇ ਛੇ ਸੀਟਾਂ ਜਿੱਤੀਆਂ ਹਨ ਅਤੇ ਉਹ 34 ਸੀਟਾਂ 'ਤੇ ਅੱਗੇ ਹੈ। ਭਾਜਪਾ ਨੌਂ ਸੀਟਾਂ 'ਤੇ, ਆਲ ਇੰਡੀਆ ਮਜਲਿਸ-ਏ-ਇਤੇਹਾਦ-ਉਲ ਮੁਸਲਿਮੀਨ (ਏਆਈਐਮਆਈਐਮ) ਛੇ 'ਤੇ ਅਤੇ ਭਾਰਤੀ ਕਮਿਊਨਿਸਟ ਪਾਰਟੀ ਇਕ ਸੀਟ 'ਤੇ ਅੱਗੇ ਹੈ। ਤੇਲੰਗਾਨਾ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਇਹ ਹੁਣ ਤਕ ਦਾ ਸੱਭ ਤੋਂ ਵਧੀਆ ਪ੍ਰਦਰਸ਼ਨ ਹੈ। ਸੂਬੇ 'ਚ ਭਾਜਪਾ ਨੂੰ ਕਰੀਬ 14 ਫ਼ੀ ਸਦੀ ਵੋਟਾਂ ਮਿਲੀਆਂ ਹਨ।

(For more news apart from Assembly Elections Results 2023 ‘Bow to Janata Janardhan,’ says PM Modi , stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement