ਪੰਜਾਬ ਬਾਗ ਵਿਖੇ ਪੰਜਾਬ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਸਾਹਮਣੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।
Firing Incident in Punjabi Bagh: ਪੱਛਮੀ ਦਿੱਲੀ ਵਿਚ ਪੰਜਾਬ ਬਾਗ ਵਿਖੇ ਸ਼ਰਾਬ ਕਾਰੋਬਾਰੀ ਅਤੇ ਪੰਜਾਬ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਸਾਹਮਣੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਅੱਜ ਸ਼ਾਮ 6:45 ਵਜੇ ਦੇ ਕਰੀਬ ਐਸ.ਐਚ.ਓ. ਪੰਜਾਬੀ ਬਾਗ ਨੂੰ ਸੂਚਨਾ ਦਿਤੀ ਗਈ।
ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਜਾਂਚ ਕਰਨ 'ਤੇ ਮੌਕੇ 'ਤੇ ਕੁੱਝ ਖਾਲੀ ਕਾਰਤੂਸ ਮਿਲੇ ਹਨ। ਮੁੱਢਲੀ ਪੁਛਗਿਛ ਅਤੇ ਸੀਸੀਟੀਵੀ ਫੁਟੇਜ 'ਚ ਇਹ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਪੈਦਲ ਆਏ ਅਤੇ ਘਰ ਦੇ ਸਾਹਮਣੇ ਹਵਾ 'ਚ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ। ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ।
ਫਿਲਹਾਲ ਸ਼ਿਕਾਇਤਕਰਤਾ ਨੂੰ ਕਿਸੇ ਤਰ੍ਹਾਂ ਦੀ ਧਮਕੀ ਮਿਲਣ ਦੀ ਕੋਈ ਸੂਚਨਾ ਨਹੀਂ ਹੈ। ਹਾਲਾਂਕਿ ਇਸ ਪਹਿਲੂ 'ਤੇ ਗੌਰ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕ੍ਰਾਈਮ ਟੀਮ ਨੂੰ ਬਾਰੀਕੀ ਨਾਲ ਜਾਂਚ ਲਈ ਮੌਕੇ 'ਤੇ ਬੁਲਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਲਈ ਪੁਲਿਸ ਟੀਮਾਂ ਨੂੰ ਕੰਮ ਸੌਂਪਿਆ ਗਿਆ ਹੈ। ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਸੂਤਰਾਂ ਨੇ ਦਸਿਆ ਹੈ ਕਿ ਇਸ ਵਿਚ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਫਰੀਦਕੋਟ 'ਚ ਵੀ ਇਸੇ ਕਾਰੋਬਾਰੀ ਦੀਆਂ ਸ਼ਰਾਬ ਦੀਆਂ ਦੁਕਾਨਾਂ 'ਤੇ ਹਮਲਾ ਹੋਇਆ ਸੀ।
(For more news apart from Firing Incident in Punjabi Bagh, stay tuned to Rozana Spokesman)