Rajasthan Election Results 2023: ਰਾਜਸਥਾਨ 'ਚ ਭਾਜਪਾ ਨੂੰ ਮਿਲਿਆ ਬਹੁਮਤ; 2 ਕੌਮੀ ਪਾਰਟੀਆਂ ਦਾ ਨਹੀਂ ਖੁੱਲ੍ਹਿਆ ਖਾਤਾ
Published : Dec 3, 2023, 7:37 pm IST
Updated : Dec 3, 2023, 9:00 pm IST
SHARE ARTICLE
Rajasthan Election Results 2023 Final
Rajasthan Election Results 2023 Final

ਹਾਰ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜਪਾਲ ਨੂੰ ਅਪਣਾ ਅਸਤੀਫਾ ਸੌਂਪ ਦਿਤਾ ਹੈ।

Rajasthan Election Results 2023: ਜੈਪੁਰ: ਰਾਜਸਥਾਨ ਵਿਚ ਇਕ ਵਾਰ ਫਿਰ ਹਰ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਬਹੁਮਤ ਹਾਸਲ ਹੋ ਰਿਹਾ ਹੈ। ਚੋਣ ਕਮਿਸ਼ਨ ਮੁਤਾਬਕ ਭਾਜਪਾ 115 ਸੀਟਾਂ 'ਤੇ ਅਤੇ ਕਾਂਗਰਸ 69 ਸੀਟਾਂ 'ਤੇ ਅੱਗੇ ਹੈ, ਜਦਕਿ ਬਾਕੀ ਉਮੀਦਵਾਰ 15 ਸੀਟਾਂ 'ਤੇ ਅੱਗੇ ਹਨ। ਭਾਜਪਾ ਨੇ 114, ਕਾਂਗਰਸ ਨੇ 67 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਹਾਰ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜਪਾਲ ਨੂੰ ਅਪਣਾ ਅਸਤੀਫਾ ਸੌਂਪ ਦਿਤਾ ਹੈ।

ਪਹਿਲੀ ਵਾਰ ਚੋਣ ਲੜ ਰਹੀ ਭਾਰਤ ਆਦਿਵਾਸੀ ਪਾਰਟੀ ਨੇ 3 ਸੀਟਾਂ ਜਿੱਤੀਆਂ ਹਨ। ਹਨੂੰਮਾਨ ਬੈਨੀਵਾਲ ਨੂੰ ਛੱਡ ਕੇ ਉਨ੍ਹਾਂ ਦੀ ਰਾਸ਼ਟਰੀ ਲੋਕਤਾਂਤਰਿਕ ਪਾਰਟੀ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ ਹੈ। ਕੌਮੀ ਪਾਰਟੀ ਦਾ ਦਰਜਾ ਰੱਖਣ ਵਾਲੀ ਬਹੁਜਨ ਸਮਾਜ ਪਾਰਟੀ ਦੇ ਸਿਰਫ਼ 2 ਵਿਧਾਇਕ ਹੀ ਜਿੱਤੇ ਹਨ, ਜਦਕਿ ਆਮ ਆਦਮੀ ਪਾਰਟੀ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਵੀ ਇਸ ਚੋਣ ਵਿਚ ਕੋਈ ਨਿਸ਼ਾਨ ਨਹੀਂ ਛੱਡ ਸਕੇ। ਦੋਵੇਂ ਇਕ ਵੀ ਸੀਟ ਨਹੀਂ ਜਿੱਤ ਸਕੇ। ਓਵੈਸੀ ਦੀ ਏਆਈਐਮਆਈਐਮ, ਕਮਿਊਨਿਸਟ ਪਾਰਟੀ ਅਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ।

ਇਸ ਚੋਣ ਵਿਚ ਕਈ ਹੈਰਾਨ ਕਰਨ ਵਾਲੇ ਨਤੀਜੇ ਆਏ ਹਨ। ਵਿਧਾਨ ਸਭਾ ਸਪੀਕਰ ਡਾ.ਸੀ.ਪੀ.ਜੋਸ਼ੀ ਹਾਰ ਗਏ ਹਨ। ਇਸ ਨਾਲ ਪਰਸਾਦੀ ਲਾਲ ਮੀਨਾ, ਪ੍ਰਤਾਪ ਸਿੰਘ ਖਚਰੀਆਵਾਸ ਸਮੇਤ ਕਾਂਗਰਸ ਦੇ 25 ਵਿਚੋਂ 17 ਮੰਤਰੀ ਹਾਰ ਗਏ ਹਨ। ਸ਼ਾਂਤੀ ਧਾਰੀਵਾਲ ਦੀ ਜਿੱਤ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌਰ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਸਤੀਸ਼ ਪੂਨੀਆ ਵੀ ਹਾਰ ਗਏ ਹਨ। ਭਾਜਪਾ ਦੇ ਜਿਨ੍ਹਾਂ 7 ਸੰਸਦ ਮੈਂਬਰਾਂ ਨੇ ਚੋਣ ਲੜੀ ਸੀ, ਉਨ੍ਹਾਂ 'ਚੋਂ 4 ਅੱਗੇ ਹਨ ਅਤੇ 3 ਪਿੱਛੇ ਹਨ। ਇਸ ਵਾਰ ਫਿਰ ਲੋਕਾਂ ਨੇ ਸਰਕਾਰ ਬਦਲ ਦਿਤੀ ਹੈ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਵਿਧਾਨ ਸਭਾ ਦੇ ਸਪੀਕਰ ਸਮੇਤ ਵਿਰੋਧੀ ਧਿਰ ਦੇ ਨੇਤਾ ਅਤੇ ਉਪ ਨੇਤਾ ਦੀ ਹਾਰ ਹੋਈ ਹੈ।

ਚੋਣ ਨਤੀਜਿਆਂ 'ਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕਿਹਾ ਕਿ ਰਾਜਸਥਾਨ ਦੀ ਸ਼ਾਨਦਾਰ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਦੀ ਜਿੱਤ ਹੈ। ਅਸ਼ੋਕ ਗਹਿਲੋਤ ਨੇ ਹਾਰ ਸਵੀਕਾਰ ਕਰਦੇ ਹੋਏ ਕਿਹਾ ਕਿ ਕੰਮ ਕਰਨ ਦੇ ਬਾਵਜੂਦ ਅਸੀਂ ਕਾਮਯਾਬ ਨਹੀਂ ਹੋਏ, ਇਸ ਦਾ ਮਤਲਬ ਇਹ ਨਹੀਂ ਕਿ ਉਹ ਕੰਮ ਨਾ ਕਰਨ। ਉਥੇ ਹੀ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਕਿਹਾ ਕਿ ਉਹ ਨਤੀਜਿਆਂ ਨੂੰ ਸਵੀਕਾਰ ਕਰਦੇ ਹਨ, ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ।

 (For more news apart from Rajasthan Election Results 2023 Final, stay tuned to Rozana Spokesman)

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM
Advertisement