
Uttar Pradesh News: ਮਾਂ-ਪਿਓ ਦੀ ਹਾਲਤ ਗੰਭੀਰ
Three children burned alive due to fire in the hut News in Uttar Pradesh: ਫਿਰੋਜ਼ਾਬਾਦ 'ਚ ਬੀਤੀ ਰਾਤ 11 ਵਜੇ ਝੌਂਪੜੀ 'ਚ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦੇ ਸਮੇਂ ਸਾਰੇ ਬੱਚੇ ਗੂੜੀ ਨੀਂਦ ਵਿਚ ਸੌਂ ਰਹੇ ਸਨ। ਬੱਚਿਆਂ ਦੀਆਂ ਚੀਕਾਂ ਸੁਣ ਕੇ ਮਾਪੇ ਜਾਗ ਗਏ। ਉਨ੍ਹਾਂ ਨੇ ਤੁਰੰਤ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਦੀ 1 ਸਾਲ ਦੀ ਧੀ ਤੇ 4 ਸਾਲ ਦੇ ਪੁੱਤ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Urfi Javed Account Suspended: ਉਰਫੀ ਜਾਵੇਦ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਸਸਪੈਂਡ
ਬੱਚਿਆਂ ਦੀਆਂ ਚੀਕਾਂ ਸੁਣ ਕੇ ਪਿੰਡ ਵਾਸੀ ਵੀ ਮੌਕੇ 'ਤੇ ਪਹੁੰਚੇ। ਬੁਰੀ ਤਰ੍ਹਾਂ ਨਾਲ ਸੜੀ ਹੋਈ 6 ਸਾਲਾ ਬੇਟੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿਥੇ ਜ਼ਖਮਾਂ ਦੀ ਤਾਬ ਨਾ ਚੱਲਦੇ ਹੋਏ ਉਸ ਨੇ ਵੀ ਦਮ ਤੋੜ ਦਿਤਾ। ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪਿਤਾ ਅਤੇ ਮਾਂ ਵੀ ਬੁਰੀ ਤਰ੍ਹਾਂ ਝੁਲਸ ਗਏ। ਜਿਨ੍ਹਾਂ ਦਾ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਜਸਰਾਣਾ ਥਾਣਾ ਖੇਤਰ ਦੇ ਖਾਦਿਤ ਡੇਰਾ ਬੰਜਾਰਾ ਪਿੰਡ ਦੀ ਹੈ।
ਇਹ ਵੀ ਪੜ੍ਹੋ: Jagtar Singh Tara came out of jail: ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ ਤੋਂ ਆਏ ਬਾਹਰ
ਬੱਚਿਆਂ ਦੀਆਂ ਚੀਕਾਂ ਸੁਣ ਕੇ ਪਿੰਡ ਵਾਸੀ ਵੀ ਮੌਕੇ 'ਤੇ ਪਹੁੰਚ ਗਏ। ਬੁਰੀ ਤਰ੍ਹਾਂ ਸੜੀ ਹੋਈ 6 ਸਾਲਾ ਬੇਟੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿਤਾ ਅਤੇ ਮਾਤਾ ਵੀ ਗੰਭੀਰ ਰੂਪ ਨਾਲ ਝੁਲਸ ਗਏ। ਜਿਨ੍ਹਾਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਜਸਰਾਣਾ ਥਾਣਾ ਖੇਤਰ ਦੇ ਪਿੰਡ ਖਾਦਿਤ ਡੇਰਾ ਬੰਜਾਰਾ ਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਚੁੱਲ੍ਹੇ 'ਚੋਂ ਨਿਕਲੀ ਚੰਗਿਆੜੀ ਕਾਰਨ ਝੌਂਪੜੀ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।