ਪੀਐਮ ਦੀ ਯੋਜਨਾ : ਇਕ ਕਰੋੜ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਟੀਚਾ, ਪਰ 33 ਲੱਖ ਲੈ ਸਕੇ ਟ੍ਰੇਨਿੰਗ 
Published : Jan 4, 2019, 5:54 pm IST
Updated : Jan 4, 2019, 5:54 pm IST
SHARE ARTICLE
Pradhan Mantri Kaushal Vikas Yojana
Pradhan Mantri Kaushal Vikas Yojana

ਪੀਐਮ ਕੌਸ਼ਲ ਵਿਕਾਸ ਯੋਜਨਾ ਅਧੀਨ 5 ਸਾਲਾਂ ਵਿਚ 1 ਕਰੋੜ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਟੀਚਾ ਰੱਖਿਆ ਗਿਆ ਹੈ। ਪਰ 3 ਸਾਲ ਵਿਚ ਸਿਰਫ 33 ਲੱਖ ਨੂੰ ਹੀ ਸਿਖਲਾਈ ਦਿਤੀ ਗਈ।

ਨਵੀਂ ਦਿੱਲੀ : ਪੀਐਮ ਮੋਦੀ ਨੇ ਸੱਤਾ ਵਿਚ ਆਉਣ ਤੋਂ ਬਾਅਦ ਅਗਲੇ ਪੰਜ ਸਾਲਾਂ ਵਿਚ ਕੋਰੜਾਂ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ। ਉਹਨਾਂ ਦੇ ਕਾਰਜਕਾਲ ਨੂੰ 4.5 ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਇਸ ਦੇ ਬਾਵਜੂਦ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਨਹੀਂ ਕਰਵਾਏ ਗਏ ਹਨ। ਮੋਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀਤੇ ਗਏ ਉਪਰਾਲਿਆਂ ਵਿਚੋਂ ਸਕਿਲ ਡਿਵਲਪਮੈਂਟ ਪ੍ਰੋਗਰਾਮ ਅਧੀਨ ਸਾਲ 2016 ਤੋਂ 2020 ਵਿਚਕਾਰ ਇਕ ਕਰੋੜ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਦਾ ਟੀਚਾ ਰੱਖਿਆ ਗਿਆ ਹੈ ਪਰ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਟੀਚੇ ਦੇ ਅੱਧੇ ਹਿੱਸੇ ਦੀ ਪ੍ਰਾਪਤੀ ਵੀ ਨਹੀਂ ਹਾਸਲ ਹੋ ਸਕੀ।

skill Indiaskill India

ਕੌਸ਼ਲ ਵਿਕਾਸ ਯੋਜਨਾ ਅਧੀਨ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਨੌਕਰੀ ਲੈਣ ਲਈ ਕੋਸ਼ਿਸ਼ਾਂ ਕਰਨੀਆਂ ਪੈ ਰਹੀਆਂ ਹਨ। ਅੰਕੜਿਆਂ ਮੁਤਾਬਕ ਇਸ ਮਿਆਦ ਵਿਚ ਸਿਖਲਾਈ ਹਾਸਲ ਕਰਨ ਵਾਲਿਆਂ ਵਿਚ ਲਗਭਗ ਇਕ ਤਿਹਾਈ ਨੂੰ ਹੀ ਰੁਜ਼ਗਾਰ ਮਿਲਿਆ ਹੈ। ਦੱਸ ਦਈਏ ਕਿ 12,000 ਕਰੋੜ ਰੁਪਏ ਖਰਚ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਕਿਲ ਡਿਵਲਪਮੈਂਟ ਟ੍ਰੇਨਿੰਗ ਸੈਂਟਰ ਖੋਲ੍ਹੇ ਗਏ ਸਨ। ਇਸ ਤੋਂ ਇਲਾਵਾ ਹਰ ਆਦਮੀ ਨੂੰ ਟ੍ਰੇਨਿੰਗ ਦੇਣ ਲਈ ਸਰਕਾਰ ਵੱਲੋਂ 10,000 ਰੁਪਏ ਦਾ ਬਜਟ ਰੱਖਿਆ ਗਿਆ ਹੈ।

PMKVYPMKVY

ਪੀਐਮ ਕੌਸ਼ਲ ਵਿਕਾਸ ਯੋਜਨਾ ਅਧੀਨ 5 ਸਾਲਾਂ ਵਿਚ 1 ਕਰੋੜ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਟੀਚਾ ਰੱਖਿਆ ਗਿਆ ਹੈ। ਪਰ 3 ਸਾਲ ਵਿਚ ਸਿਰਫ 33 ਲੱਖ ਨੂੰ ਹੀ ਸਿਖਲਾਈ ਦਿਤੀ ਗਈ ਅਤੇ ਉਹਨਾਂ ਵਿਚੋਂ ਵੀ ਅਜੇ ਸਿਰਫ 20 ਲੱਖ ਨੂੰ ਹੀ ਸਰਟੀਫਿਕੇਟ ਦਿਤੇ ਗਏ ਹਨ। ਅੰਕੜਿਆਂ ਮੁਤਾਬਕ ਸਰਟੀਫਿਕੇਟ ਪ੍ਰਾਪਤ ਸਿਰਫ 10 ਲੱਖ ਨੌਜਵਾਨਾਂ ਨੂੰ ਹੀ ਰੁਜ਼ਗਾਰ ਮਿਲ ਸਕਿਆ ਹੈ। ਸਕਿਲ ਇੰਡੀਆ ਪ੍ਰੋਗਰਾਮ ਅਧੀਨ ਸਿਖਲਾਈ ਹਾਸਲ ਕਰਨ ਵਾਲਿਆਂ ਵਿਚੋਂ ਕਈ ਨੌਜਵਾਨਾਂ ਨੂੰ

Skill Mission IndiaSkill Mission India

ਸ਼ਿਕਾਇਤ ਹੈ ਕਿ ਕਿੱਤਾਮੁਖੀ ਸਿਖਲਾਈ ਹਾਸਲ ਕਰਨ ਤੋਂ ਬਾਅਦ ਵੀ ਉਹਨਾਂ ਨੂੰ ਰੁਜ਼ਗਾਰ ਨਹੀਂ ਮਿਲ ਸਕਿਆ। ਇਸ ਯੋਜਨਾ ਨੂੰ ਆਰਥਿਕ ਤੌਰ 'ਤੇ ਕਾਮਯਾਬ ਬਣਾਉਣ ਲਈ ਨੈਸ਼ਨਲ ਸਕਿਲ ਡਿਵਲਪਮੈਂਟ ਕਾਰਪੋਰੇਸ਼ਨ ਦਾ ਗਠਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਧੀਨ ਉਦਯੋਗ ਖੇਤਰ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਿਆ ਜਾਂਦਾ ਹੈ, ਪਰ ਇਸ ਯੋਜਨਾ ਅਧੀਨ ਆਸ ਮੁਤਾਬਕ ਨਤੀਜੇ ਹਾਸਲ ਨਹੀਂ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement