
ਪਾਕਿਸਤਾਨ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ਼੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ...
ਜਲੰਧਰ: ਪਾਕਿਸਤਾਨ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ਼੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ‘ਤੇ ਹੋਏ ਹਮਲੇ ਤੋਂ ਬਾਅਦ ਭਾਰਤ ਦੇ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
Sukhbir Badal
ਇਸ ਹਮਲੇ ਦੇ ਵਿਰੋਧ ‘ਚ ਜਿੱਥੇ ਕਈ ਸਿੱਖ ਸੰਗਠਨ ਅੱਜ ਨਵੀਂ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ, ਉਥੇ ਹੀ ਸ਼੍ਰੀਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਘੱਟ ਸੰਖਿਆ ਸਿੱਖਾਂ ਦਾ ਮੁੱਦਾ ਚੁੱਕਣ ਦੀ ਮੰਗ ਵੀ ਕੀਤੀ ਹੈ।
Nankana Sahib
ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਅਸੁਰੱਖਿਅਤ ਮਹਿਸੂਸ ਕਰ ਰਹੇ ਸੀ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਗੁਰਦੁਆਰਾ ਉਤੇ ਮੁਸਲਮਾਨਾਂ ਦੀ ਭੀੜੀ ਨੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਨਾਲ ਕਈ ਸਿੱਖ ਸ਼ਰਧਾਲੂ ਅੰਦਰ ਫਸ ਗਏ।
Nankana Sahib
ਬਾਹਰ ਇੱਕਠੇ ਹੋਏ ਲੋਕਾਂ ਦੀ ਭੀੜ ਨੇ ਸਿੱਖ ਭਾਈਚਾਰੇ ਵਿਰੁੱਧ ਸੰਪਦਾਇਕ ਅਤੇ ਨਫ਼ਰਤ ਭਰੀ ਨਾਅਰੇਬਾਜ਼ੀ ਕੀਤੀ ਪਾਕਿਸਤਾਨੀ ਸੂਤਰਾਂ ਨੇ ਦੱਸਿਆ ਕਿ ਭੀੜ ਦਾ ਮੁਖੀ ਮੁਹੰਮਦ ਹਸਨ ਦੇ ਪਰਵਾਰ ਵੱਲੋਂ ਕੀਤੀ ਗਿਆ ਸੀ। ਜਿਸਨੇ ਇਕ ਸਿੱਖ ਲੜਕੀ ਨੂੰ ਅਗਵਾ ਕੀਤਾ ਸੀ।