ਨਨਕਾਣਾ ਸਾਹਿਬ ਵਿਖੇ ਹੋਈ ਹਿੰਸਾ 'ਤੇ ਰਾਹੁਲ ਗਾਂਧੀ ਦਾ ਆਇਆ ਵੱਡਾ ਬਿਆਨ, ਕਿਹਾ...
Published : Jan 4, 2020, 5:03 pm IST
Updated : Jan 4, 2020, 6:06 pm IST
SHARE ARTICLE
File Photo
File Photo

ਬੀਤੇ ਦਿਨ ਕੁੱਝ ਸ਼ਰਾਰਤੀਆਂ ਵੱਲੋਂ ਨਨਕਾਣਾ ਸਾਹਿਬ ਦੇ ਬਾਹਰ ਕੀਤੀ ਗਈ ਸੀ ਹਿੰਸਾ

ਨਵੀਂ ਦਿੱਲੀ : ਅੱਜ ਸ਼ਨਿੱਚਰਵਾਰ ਨੂੰ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਹੋਈ ਹਿੰਸਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕੱਟੜਤਾ ਦੀ ਜ਼ਹਿਰ ਨੂੰ ਖਤਮ ਕਰਨਾ ਜ਼ਰੂਰੀ ਹੈ।

Rahul Gandhi Rahul Gandhiਰਾਹੁਲ ਗਾਂਧੀ ਨੇ ਟਵੀਟ ਕਰਦਿਆ ਲਿਖਿਆ ਕਿ ''ਨਨਕਾਣਾ ਸਾਹਿਬ 'ਤੇ ਹਮਲਾ ਨਿੰਦਣਯੋਗ ਹੈ ਅਤੇ ਇਸ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ''ਕੱਟੜਤਾ ਇਕ ਬਹੁਤ ਪੁਰਾਣਾ ਅਤੇ ਖਤਰਨਾਕ ਜ਼ਹਿਰ ਹੈ ਜਿਸਦੀ ਕੋਈ ਸੀਮਾ ਨਹੀਂ ਹੁੰਦੀ। ਉਨ੍ਹਾਂ ਅੱਗੇ ਕਿਹਾ ਕਿ ਪਿਆਰ, ਆਪਸੀ ਸਤਿਕਾਰ ਅਤੇ ਸਮਝ ਹੀ ਇਸ ਨੂੰ ਖ਼ਤਮ ਕਰ ਸਕਦੀ ਹੈ''।

File PhotoFile Photo

ਦੂਜੇ ਪਾਸੇ ਮੁੱਜ਼ਫਨਗਰ ਪਹੁੰਚੀ ਪ੍ਰਿੰਅਕਾ ਗਾਂਧੀ ਤੋਂ ਜਦੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਜਿਹੀ ਕਿਸੇ ਵੀ ਘਟਨਾ ਦੀ ਸਖ਼ਤ ਨਿੰਦਾ ਹੋਣੀ ਚਾਹੀਦੀ ਹੈ। ਪਾਰਟੀ ਦੇ ਦੂਜੇ ਵੱਡੇ ਲੀਡਰ ਰਣਦੀਪ ਸੂਰਜੇਵਾਲਾ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਗੁਰਦੁਆਰੇ ਉੱਤੇ ਹੋਇਆ ਹਮਲਾ ਮਨੁੱਖਤਾ ਦੇ ਆਦਰਸ਼ਾ ਅਤੇ ਧਾਰਮਿਕ ਮੂਲਾਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਲਈ ਸਿੱਧੇ ਤੌਰ 'ਤੇ ਪਾਕਿਸਤਾਨ ਸਰਕਾਰ ਜ਼ਿੰਮੇਵਾਰ ਹੈ।

Rahul gandhi slams citizenship bill ahead of rajya sabha debateRahul gandhi ਇਸ ਤੋਂ ਪਹਿਲਾਂ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਨਨਕਾਣਾ ਸਾਹਿਬ ਵਿਖੇ ਹੋਈ ਇਸ ਘਟਨਾ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਾਗਰਸ ਦੁਆਰਾ ਸੀਏਏ ਵਿਰੁੱਧ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਢਾਲ ਬਣਾਉਂਦੇ ਹੋਏ ਟਵੀਟ ਕਰਦਿਆਂ ਕਿਹਾ ਕਿ ''ਪਕਿਸਤਾਨ ਵਿਚ ਸਾਡੇ ਸਿੱਖ ਭਰਾਵਾਂ ਨੂੰ ਇਸਲਾਮ ਦੇ ਨਾਮ 'ਤੇ ਨਨਕਾਣਾ ਸਾਹਿਬ ਵਿਚ ਇਕ ਵੀ ਸਿੱਖ ਨਾਂ ਰਹਿਣ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਂਗਰਸੀਆਂ ਨੂੰ ਘੱਟ ਗਿਣਤੀਆਂ 'ਤੇ ਕੀਤੇ ਜਾ ਰਹੇ ਧਾਰਮਿਕ ਜ਼ੁਲਮਾਂ ਦਾ ਹੋਰ ਸਬੂਤ ਚਾਹੀਦਾ ਹੈ''? ਉਨ੍ਹਾਂ ਨੇ ਅੱਗੇ ਰਾਹੁਲ ਗਾਂਧੀ ਅਤੇ ਪ੍ਰਿੰਅਕਾ ਗਾਂਧੀ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਤੁਹਾਡੇ ਲਈ ਇਹ ਸਬੂਤ ਹੀ ਕਾਫੀ ਹੈ।

File PhotoFile Photo

ਦੱਸ ਦਈਏ ਕਿ ਕਾਂਗਰਸ ਅਤੇ ਕਈ ਹੋਰ ਵਿਰੋਧੀ ਰਾਜਨੀਤਿਕ ਪਾਰਟੀਆਂ ਸੀਏਏ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਕਾਨੂੰਨ ਵਿਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਯਾਤਨਾਵਾਂ ਝੱਲ ਕੇ ਆਏ ਹਿੰਦੂ, ਸਿੱਖ, ਈਸਾਈ, ਜੈਨ, ਬੋਧੀ ਅਤੇ ਪਾਰਸੀਆਂ ਨੂੰ ਨਾਗਰਿਕਤਾ ਮਿਲ ਸਕੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement