
ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ 7ਵੇਂ ਗੇੜ ਦੀ ਬੈਠਕ ਸ਼ੁਰੂ
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਜਾਰੀ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ 7ਵੇਂ ਗੇੜ ਦੀ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
Farmer meeting with central government
ਬੈਠਕ ਵਿਚ ਕੁੱਲ 40 ਕਿਸਾਨ ਜਥੇਬੰਦੀਆਂ ਦੇ ਮੁਖੀ ਤੇ ਕਿਸਾਨ ਆਗੂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹਨ। ਕੇਂਦਰੀ ਮੰਤਰੀਆਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
Farmer meeting
ਦੱਸ ਦਈਏ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਵਿਚੋਂ ਸਰਕਾਰ ਕਿਸਾਨਾਂ ਦੀਆਂ ਦੋ ਮੰਗਾਂ ਮੰਨਣ ਲਈ ਤਿਆਰ ਹੈ। ਇਸ ਤੋਂ ਇਲਾਵਾ ਸਰਕਾਰ ਐਮਐਸਪੀ ‘ਤੇ ਗਰੰਟੀ ਦੇਣ ਲਈ ਵੀ ਤਿਆਰ ਹੈ। ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਨੇ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਮੰਨੀ ਹੈ। ਮੀਟਿੰਗ ਦੇ ਚਲਦਿਆਂ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
Narendra Singh Tomar
ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮੰਤਰੀਆਂ ਤੇ ਕਿਸਾਨਾਂ ਨੇ ਦੋ ਮਿੰਟ ਦਾ ਮੋਨ ਰੱਖਿਆ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਇਕ ਅਹਿਮ ਬਿਆਨ ਦਿੱਤਾ ਹੈ। ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਜ ਕੁਝ ਸਕਾਰਾਤਮਕ ਨਤੀਜਾ ਨਿਕਲੇਗਾ।