
ਪਿਛਲੇ ਕਰੀਬ 10 ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ਤੇ ਕਿਸਾਨਾਂ ਨਾਲ ਸੰਘਰਸ਼ ਕਰਨ ਗਿਆ ਹੋਇਆ ਸੀ
ਨਵੀਂ ਦਿੱਲੀ :ਦਿੱਲੀ ਸਿੰਘੂ ਬਾਰਡਰ ਤੇ ਸੰਘਰਸ਼ ਕਰਦੇ ਕਿਸਾਨ ਦੀ ਨਮੂਨੀਆਂ ਹੋਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਗੁਰਤੇਜ ਸਿੰਘ ਅਤੇ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਬਖੋਪੀਰ ਦਾ ਕਿਸਾਨ ਗੁਰਚਰਨ ਸਿੰਘ ਜੋ ਪਿਛਲੇ ਕਰੀਬ 10 ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ਤੇ ਕਿਸਾਨਾਂ ਨਾਲ ਸੰਘਰਸ਼ ਕਰਨ ਗਿਆ ਹੋਇਆ ਸੀ,
Farmerਉਥੇ ਠੰਡ ਲੱਗਣ ਕਾਰਨ ਉਸ ਨੂੰ ਨਮੂਨੀਆਂ ਹੋ ਗਿਆ, ਜਿਸ ਦੌਰਾਨ ਲੰਘੇ ਐਤਵਾਰ ਉਹ ਦਿੱਲੀ ਤੋਂ ਵਾਪਸ ਆਪਣੇ ਪਿੰਡ ਬਖੋਪੀਰ ਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਹੋ ਜਾਣ ਕਾਰਨ ਉਸ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਕਿਸਾਨ ਗੁਰਚਰਨ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ 10 ਲੱਖ ਰੁਪਏ ਪਰਿਵਾਰ ਨੂੰ ਆਰਥਿਕ ਮੱਦਦ ਦੇਣ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ।
photoਜ਼ਿਕਰਯੋਗ ਹੈ ਕਿ ਪਿਛਲੇ ਸਵਾ ਮਹੀਨੇ ਤੋਂ ਕਿਸਾਨੀ ਸੰਘਰਸ਼ ਲਗਾਤਾਰ ਜ਼ਰੂਰੀ ਦੇ ਬਾਰਡਰਾਂ ‘ਤੇ ਚੱਲ ਰਿਹਾ ਹੈ । ਪੰਜਾਹ ਤੋਂ ਉੱਪਰ ਕਿਸਾਨ ਇਸ ਸੰਘਰਸ਼ ਵਿੱਚ ਸ਼ਹੀਦ ਹੋ ਚੁੱਕੇ ਹਨ । ਕੇਂਦਰ ਸਰਕਾਰ ਕਿਸਾਨਾਂ ਨਾਲ ਵਾਰ ਵਾਰ ਮੀਟਿੰਗਾਂ ਕਰ ਰਹੀ ਹੈ । ਕੇਂਦਰ ਸਰਕਾਰ ਕਾਲੇ ਕਾਨੂੰਨਾਂ ‘ਤੇ ਅੜੀ ਬੈਠੀ ਹੈ ਅਤੇ ੳਨ੍ਹਾਂ ਨੂੰ ਸਹੀ ਹੋਣ ਦੇ ਦਾਅਵੇ ਪੇਸ਼ ਕਰ ਰਿਹਾ ਹੈ ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ‘ਤੇ ਅੜੀਆਂ ਹੋਈਆਂ ਹਨ।