ਹਰ ਬਿੰਦੂ ‘ਤੇ ਚਰਚਾ ਲਈ ਤਿਆਰ ਹਾਂ ਪਰ ਕਾਨੂੰਨ ਰੱਦ ਨਹੀਂ ਹੋਣਗੇ- ਸਰਕਾਰ
Published : Jan 4, 2021, 4:18 pm IST
Updated : Jan 4, 2021, 4:24 pm IST
SHARE ARTICLE
Farmer's Meeting with Central Government
Farmer's Meeting with Central Government

ਮੀਟਿੰਗ 'ਚ ਕਿਸਾਨਾਂ ਨੇ ਨਹੀਂ ਖਾਧਾ ਸਰਕਾਰੀ ਖਾਣਾ, ਛਕਿਆ ਗੁਰੂ ਘਰ ਦਾ ਲੰਗਰ

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 7ਵੇਂ ਗੇੜ ਦੀ ਬੈਠਕ ਜਾਰੀ ਹੈ। ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀ ਅਪਣੀਆਂ-ਅਪਣੀਆਂ ਮੰਗਾਂ ‘ਤੇ ਬਰਕਰਾਰ ਹਨ। ਮੀਟਿੰਗ ਵਿਚੋਂ ਸਾਹਮਣੇ ਆਈਆਂ ਖ਼ਬਰਾਂ ਮੁਤਾਬਕ ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿਚ ਰੱਦ ਨਹੀਂ ਹੋਣਗੇ।

Farmer's Meeting with Central Government Farmer's Meeting with Central Government

ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਦੇ ਹਰ ਬਿੰਦੂ ‘ਤੇ ਚਰਚਾ ਕਰਨ ਲਈ ਸਰਕਾਰ ਤਿਆਰ ਹੈ।  ਬੈਠਕ ਵਿਚ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਰੱਖੀ। ਪਰ ਸਰਕਾਰ ਨੇ ਇਹ ਮੰਗ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ।

Farmer's Meeting with Central Government Farmer's Meeting with Central Government

ਮੀਟਿੰਗ ਦੌਰਾਨ ਹੋਈ ਲੰਚ ਬ੍ਰੇਕ ਵਿਚ ਕਿਸਾਨਾਂ ਤੇ ਮੰਤਰੀਆਂ ਨੇ ਵੱਖਰੇ ਤੌਰ ‘ਤੇ ਖਾਣਾ ਖਾਧਾ। ਕੇਂਦਰੀ ਮੰਤਰੀਆਂ ਨੇ ਸਰਕਾਰੀ ਭੋਜਨ ਖਾਧਾ ਤੇ ਕਿਸਾਨ ਆਗੂਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਲੰਗਰ ਛਕਿਆ।

Farmer's Meeting with Central Government Farmers' representatives have food during the lunch break 

ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਨੇ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਮੰਨੀ ਹੈ। ਮੀਟਿੰਗ ਦੇ ਚਲਦਿਆਂ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮੰਤਰੀਆਂ ਤੇ ਕਿਸਾਨਾਂ ਨੇ ਦੋ ਮਿੰਟ ਦਾ ਮੋਨ ਰੱਖਿਆ।

Farmer meeting with central governmentFarmer meeting with central government

ਬੈਠਕ ਵਿਚ ਕੁੱਲ 40 ਕਿਸਾਨ ਜਥੇਬੰਦੀਆਂ ਦੇ ਮੁਖੀ ਤੇ ਕਿਸਾਨ ਆਗੂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹਨ। ਕੇਂਦਰੀ ਮੰਤਰੀਆਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement